328 ਸਰੂਪਾਂ ਦੇ ਮਾਮਲੇ 'ਚ CM ਭਗਵੰਤ ਮਾਨ ਦਾ ਵੱਡਾ ਬਿਆਨ, SGPC 'ਤੇ ਚੁੱਕੇ ਸਵਾਲ (ਵੀਡੀਓ)

Monday, Dec 29, 2025 - 04:04 PM (IST)

328 ਸਰੂਪਾਂ ਦੇ ਮਾਮਲੇ 'ਚ CM ਭਗਵੰਤ ਮਾਨ ਦਾ ਵੱਡਾ ਬਿਆਨ, SGPC 'ਤੇ ਚੁੱਕੇ ਸਵਾਲ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਰੀ ਹੋਏ 328 ਸਰੂਪਾਂ ਦੇ ਮਾਮਲੇ 'ਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ 328 ਚੋਰੀ ਹੋਏ ਸਰੂਪਾਂ ਬਾਰੇ ਬੋਲਦਿਆਂ ਕਿਹਾ ਕਿ ਪੰਥਕ ਜੱਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੇ ਸਾਡੇ ਤੱਕ ਵੀ ਸੁਨੇਹੇ ਪਹੁੰਚਾਏ ਕਿ ਇਹ ਸਰੂਪ ਕਿੱਥੇ ਹਨ, ਇਸ ਦੀ ਜਾਂਚ ਕਰਵਾਈ ਜਾਵੇ। ਪਿਛਲੇ ਦਿਨੀਂ ਸੰਤ ਸਮਾਜ ਦੀਆਂ ਬਹੁਤ ਸਾਰੀਆਂ ਜੱਥੇਬੰਦੀਆਂ ਵਲੋਂ ਇਕੱਤਰਤਾ ਕਰਕੇ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਨੂੰ ਲੈ ਕੇ ਇਸ ਐੱਸ. ਆਈ. ਟੀ. ਬਣਾਈ ਹੈ ਤਾਂ ਜੋ ਵਧੀਆ ਤਰੀਕੇ ਨਾਲ ਇਸ ਦੀ ਜਾਂਚ ਹੋ ਸਕੇ ਕਿ ਇਸ ਘਟਨਾ ਲਈ ਕੌਣ-ਕੌਣ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਹੁਣ ਅਚਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੈੱਸ ਮਿਲਣੀਆਂ ਕਰਨ ਲੱਗ ਪਈ ਕਿ ਇਹ ਤਾਂ ਪੈਸੇ ਦੇ ਘਪਲੇ ਦੀ ਗੱਲ ਹੈ। ਇਸ ਤਰ੍ਹਾਂ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋਂ ਪੱਲਾ ਹੀ ਝਾੜ ਲਿਆ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮਾਨ ਸਰਕਾਰ ਵਲੋਂ ਲਿਆ ਜਾ ਸਕਦੈ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸੰਗਤ 'ਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਨੇ ਮੰਨਿਆ ਹੈ ਕਿ 10-20 ਘਪਲੇ ਤਾਂ ਰੋਜ਼ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਕੋਲ ਐੱਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਦੇ ਮਤੇ ਹਨ। ਐੱਸ. ਜੀ. ਪੀ. ਸੀ. ਨੇ ਮੰਨਿਆ ਹੈ ਕਿ ਸਰੂਪ ਘਟੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਮੇਟੀ ਨੇ ਕਿਹਾ ਸੀ ਕਿ ਇਨ੍ਹਾਂ ਘਟਦੇ ਸਰੂਪਾਂ ਦੀ ਰਿਕਵਰੀ ਲਈ ਪੈਰਵੀ ਕੀਤੀ ਜਾਵੇ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਕਰਵਾਉਣ ਲਈ ਤਿਆਰ ਸਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਰਿਕਾਰਡ 'ਚ ਵਾਰ-ਵਾਰ ਛੇੜਛਾੜ ਕੀਤੀ ਗਈ।

ਇਹ ਵੀ ਪੜ੍ਹੋ : ਰੇਹੜੀ ਤੋਂ BMW-ਮਰਸੀਡੀਜ਼ ਤੱਕ! ਝੁੱਗੀ ਵਾਲਾ ਕਰੋੜਪਤੀ ਹੁਣ ਬੁਰਾ ਫਸਿਆ, ਹੈਰਾਨ ਕਰਦਾ ਹੈ ਮਾਮਲਾ

ਮੁੱਖ ਮੰਤਰੀ ਨੇ ਕਿਹਾ ਕਿ ਸਤਿੰਦਰ ਸਿੰਘ ਕੋਹਲੀ ਦੀ ਚਾਰਟਰਡ ਅਕਾਊਂਟੈਂਟ ਦੀ ਭੂਮਿਕਾ 'ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਕੋਹਲੀ ਨੂੰ ਐੱਸ. ਜੀ. ਪੀ. ਸੀ. ਵਲੋਂ ਕਰੋੜਾਂ ਰੁਪਏ ਦੀ ਤਨਖ਼ਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੋਹਲੀ ਸੁਖਬੀਰ ਬਾਦਲ ਦਾ ਕੰਮ ਵੀ ਦੇਖਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਚੋਰੀ ਹੋਏ ਸਰੂਪਾਂ ਦੇ ਮਾਮਲੇ ਸਬੰਧੀ ਐੱਸ. ਜੀ. ਪੀ. ਸੀ. ਵਲੋਂ ਕਾਨੂੰਨੀ ਕਾਰਵਾਈ ਲਈ ਮਤੇ ਪਾਏ ਗਏ, ਫਿਰ ਫਸਣ ਦੇ ਡਰ ਤੋਂ ਸਾਰੇ ਮਤੇ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨਾਲ ਕੋਈ ਲੈਣ-ਦੇਣ ਨਹੀਂ ਹੈ। ਹੁਣ ਇਨ੍ਹਾਂ ਨੂੰ ਡਰ ਹੈ ਕਿ ਐੱਸ. ਆਈ. ਟੀ. ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਨੂੰ ਪੁੱਛਗਿੱਛ 'ਚ ਕੱਚੇ ਚਿੱਠੇ ਖੁੱਲ੍ਹਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਦੀ ਪ੍ਰਧਾਨ ਨੂੰ ਕਠਪੁਤਲੀ ਦੀ ਤਰ੍ਹਾਂ ਚਲਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News