ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ
Saturday, Nov 05, 2022 - 07:14 PM (IST)
ਚੰਡੀਗੜ੍ਹ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ਨੂੰ ਲਗਭਗ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਅਜੇ ਸ਼ੁਰੂਆਤ ਦੌਰ ਵਿਚ ਵੀ। ਪੁਲਸ ਆਪਣਾ ਕੰਮ ਕਰ ਰਹੀ ਹੈ ਅਤੇ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਇਨ੍ਹੀਂ ਦਿਨੀਂ ਗੁਜਰਾਤ ਵਿਚ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ, ਜਿੱਥੇ ਇਕ ਚੋਣ ਰੈਲੀ ਦੌਰਾਨ ਉਨ੍ਹਾਂ ਕੋਲੋਂ ਪੱਤਰਕਾਰਾਂ ਨੇ ਇਸ ਸੰਬੰਧੀ ਸਵਾਲ ਪੁੱਛਿਆ ਸੀ, ਜਿਸ ’ਤੇ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਹਰ ਹਾਲ ਵਿਚ ਇਨਸਾਫ਼ ਦਿਵਾਇਆ ਜਾਵੇਗਾ।
ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ
ਸ਼ੁੱਕਰਵਾਰ ਦੁਪਹਿਰ ਕੀਤਾ ਗਿਆ ਸੀ ਕਤਲ
ਦੱਸਣਯੋਗ ਹੈ ਕਿ ਸੀਨੀਅਰ ਹਿੰਦੂ ਆਗੂ ਅਤੇ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਦਾ ਸ਼ੁੱਕਰਵਾਰ ਦੁਪਹਿਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ, ਜੋ ਉਨ੍ਹਾਂ ਦੇ ਸੱਜੇ ਪਾਸੇ ਛਾਤੀ ’ਤੇ ਲੱਗੀਆਂ। ਸੂਰੀ ਨੂੰ ਉਸ ਦੇ ਸਾਥੀਆਂ ਵੱਲੋਂ ਤੁਰੰਤ ਐਸਕਾਰਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਦੇਰ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਿੰਦੂ ਨੇਤਾ ਸੂਰੀ ਦੀ ਦਰਦਨਾਕ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿਚ ਸਨਸਨੀ ਫੈਲ ਗਈ ਅਤੇ ਹਿੰਦੂ ਨੇਤਾਵਾਂ ਵਿਚ ਭਾਰੀ ਰੋਸ ਹੈ। ਸਾਰੇ ਮਾਮਲੇ ਨੂੰ ਦੇਖਦੇ ਹੋਏ ਪੁਲਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ਵਿਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।