CM ਭਗਵੰਤ ਮਾਨ ਦਾ ਦਿੱਲੀ ਦੌਰਾ ਮੁਲਤਵੀ
Sunday, Apr 17, 2022 - 03:50 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨ ਜਾਣਾ ਸੀ ਪਰ ਉਨ੍ਹਾਂ ਦਾ ਇਹ ਦੌਰਾ ਹੁਣ ਮੁਲਤਵੀ ਹੋ ਗਿਆ ਹੈ। ਖ਼ਬਰ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦਾ 18 ਅਪ੍ਰੈਲ ਦਾ ਦਿੱਲੀ ਦੌਰਾ 2 ਤੋਂ 3 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ ਕਿਸੇ ਨਿੱਜੀ ਕਾਰਨਾਂ ਕਰਕੇ ਮੁਲਤਵੀ ਹੋਇਆ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ 'ਤੇ ਕਦੋਂ ਜਾਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ : ਰੂਪਨਗਰ ਵਿਖੇ ਸਤਲੁਜ ਦਰਿਆ ’ਚ ਨਹਾਉਂਦੇ ਸਮੇਂ 5 ਭੈਣਾਂ ਦੇ ਭਰਾ ਦੀ ਡੁੱਬਣ ਕਾਰਨ ਮੌਤ
ਸੀ. ਐੱਮ. ਭਗਵੰਤ ਮਾਨ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਦਿੱਲੀ ਦੌਰੇ 'ਤੇ ਜਾਣੇ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਇਹ ਦੌਰਾ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਨੂੰ ਕਰਵਾਇਆ ਜਾਣਾ ਸੀ ਤਾਂ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਨੂੰ ਵੀ ਸੁਧਾਰਿਆ ਜਾ ਸਕੇ। ਪੰਜਾਬ ਦੇ ਸਕੂਲ ਤੇ ਹਸਪਤਾਲ ਦਿੱਲੀ ਵਾਂਗ ਬਿਹਤਰ ਬਣਾਏ ਜਾਣ ਲਈ ਇਹ ਦੌਰਾ ਕੀਤਾ ਜਾਣਾ ਸੀ ਪਰ ਹੁਣ ਇਹ ਦੌਰਾ ਰੱਦ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ 2-3 ਦਿਨਾਂ ਤੱਕ ਦੁਬਾਰਾ ਦਿੱਲੀ ਦਾ ਦੌਰਾ ਕਰ ਸਕਦੇ ਹਨ।
ਇਹ ਵੀ ਪੜ੍ਹੋ : ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ 'ਆਪ' ਸਰਕਾਰ ਕੂੜੇ ਨਾਲ ਬਣਾਏਗੀ ਬਿਜਲੀ!