ਕੇਂਦਰ ਸਰਕਾਰ ਦੇ ਬਜਟ 'ਤੇ  CM ਭਗਵੰਤ ਮਾਨ ਦਾ ਪਹਿਲਾ ਬਿਆਨ

Saturday, Feb 01, 2025 - 03:10 PM (IST)

ਕੇਂਦਰ ਸਰਕਾਰ ਦੇ ਬਜਟ 'ਤੇ  CM ਭਗਵੰਤ ਮਾਨ ਦਾ ਪਹਿਲਾ ਬਿਆਨ

ਜਲੰਧਰ (ਵੈੱਬ ਡੈਸਕ)- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ 'ਤੇ ਐੱਮ. ਐੱਸ. ਪੀ,  ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਚਲਦੀ DMU ਟਰੇਨ ਪਟੜੀ ਤੋਂ ਹੇਠਾਂ ਉਤਰੀ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹਾ ਕੁਝ ਨਹੀਂ ਦਿੱਤਾ ਜੋਕਿ ਉਸ ਦੇ ਆਰਥਿਕ ਅਤੇ ਭਵਿੱਖ 'ਚ ਸੁਧਾਰ ਲਿਆ ਸਕੇ। ਇਹ ਬਜਟ ਸਿਰਫ਼ ਚੋਣਾਵੀ ਬਜਟ ਹੈ, ਜਿਸ ਵਿੱਚ ਸਿਰਫ਼ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇਕ ਵਾਰ ਫਿਰ ਬਜਟ 'ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ 'ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।

ਇਹ ਵੀ ਪੜ੍ਹੋ : ਜਲੰਧਰ 'ਚ ਚੱਲੀ ਗੋਲ਼ੀ, ਮਿੰਟਾਂ 'ਚ ਪੈ ਗਈਆਂ ਭਾਜੜਾਂ, ਸੋਸ਼ਲ ਮੀਡੀਆ 'ਤੇ ਪੈ ਗਈ ਪੋਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News