ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਝਲਕ

Thursday, Mar 28, 2024 - 06:29 PM (IST)

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਝਲਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਧੀ ਦੀ ਪਹਿਲੀ ਝਲਕ ਵੀ ਸਾਂਝੀ ਕਰ ਦਿੱਤੀ ਹੈ। ਆਪਣੇ ਐੱਕਸ ਖਾਤੇ 'ਤੇ ਮਾਨ ਨੇ ਧੀ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦੱਸਿਆ ਸੀ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। ਬੀਤੀ ਰਾਤ ਹੀ ਡਾ. ਗੁਰਪ੍ਰੀਤ ਕੌਰ ਦੇ ਹਸਪਤਾਲ ਵਿਚ ਦਾਖਲ ਹੋਣ ਦੀਆਂ ਖ਼ਬਰ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਬਣੇ ਮਾਂ


author

Gurminder Singh

Content Editor

Related News