ਪੰਜਾਬ ਬਜਟ ਇਜਲਾਸ : CM ਭਗਵੰਤ ਮਾਨ ਨੇ ਕਹੀਆਂ ਇਹ ਵੱਡੀਆਂ ਗੱਲਾਂ, ਰਾਜਪਾਲ ਦੇ ਭਾਸ਼ਣ 'ਤੇ ਦਿੱਤਾ ਜਵਾਬ

Saturday, Jun 25, 2022 - 01:20 PM (IST)

ਪੰਜਾਬ ਬਜਟ ਇਜਲਾਸ : CM ਭਗਵੰਤ ਮਾਨ ਨੇ ਕਹੀਆਂ ਇਹ ਵੱਡੀਆਂ ਗੱਲਾਂ, ਰਾਜਪਾਲ ਦੇ ਭਾਸ਼ਣ 'ਤੇ ਦਿੱਤਾ ਜਵਾਬ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਅੰਦਰ ਭਾਸ਼ਣ ਦਿੱਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਹਾਲਾਤ ਬਾਰੇ ਵਾਈਟ ਪੇਪਰ ਸਦਨ 'ਚ ਪੇਸ਼ ਕੀਤਾ ਗਿਆ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਤ-ਪਾਤ, ਧਰਮ ਤੋਂ ਉੱਪਰ ਉੱਠ ਕੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਇਕ ਮਾਲਾ 'ਚ ਪਰੋਇਆ ਸੂਬਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰੇਗੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਣਨ 'ਤੇ ਪਹਿਲੇ 100 ਦਿਨਾਂ ਅੰਦਰ ਉਨ੍ਹਾਂ ਦੀ ਸਰਕਾਰ ਵੱਲੋਂ ਬਹੁਤ ਵੱਡੇ, ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਕ ਵਿਧਾਇਕ ਇਕ ਪੈਨਸ਼ਨ ਵਾਲਾ ਫ਼ੈਸਲਾ ਵੀ ਲਾਗੂ ਕੀਤਾ ਗਿਆ।
ਮੁੱਖ ਮੰਤਰੀ ਵੱਲੋਂ ਕੀਤੇ ਗਏ ਵੱਡੇ ਐਲਾਨ
ਪੰਜਾਬ 'ਚ ਨਸ਼ਾ ਛੁਡਾਉਣ ਵਾਲ ਓਟ ਸੈਂਟਰ 200 ਤੋਂ ਵਧਾ ਕੇ 500 ਕੀਤੇ ਜਾਣਗੇ।
ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

ਮੋਹਾਲੀ ਹਵਾਈ ਅੱਡੇ ਤੋਂ ਇੰਗਲੈਂਡ ਤੇ ਕੈਨੇਡਾ ਲਈ ਉਡਾਣਾਂ ਸ਼ੁਰੂ ਹੋਣਗੀਆਂ
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਤਵੀ ਹੋਇਆ ਮੁਲਾਜ਼ਮਾਂ ਦਾ ਧਰਨਾ
ਨਿੱਜੀ ਸਕੂਲਾਂ ਵੱਲੋਂ ਲਈਆਂ ਜਾ ਰਹੀਆਂ ਵੱਧ ਫ਼ੀਸਾਂ ਨੂੰ ਵੀ ਨਿਯਮਬੱਧ ਕੀਤਾ ਜਾਵੇਗਾ।
ਪੰਜਾਬ ਦੇ ਅਧਿਆਪਕਾਂ ਨੂੰ ਦੇਸ਼ਾਂ-ਵਿਦੇਸ਼ਾਂ 'ਚ ਸਿਖਲਾਈ ਦਿਵਾਈ ਜਾਵੇਗੀ।
5994 ਈ. ਟੀ. ਟੀ. ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਨੌਕਰੀਆਂ ਲਿਆਂਦੀਆਂ ਜਾਣਗੀਆਂ।
ਅਧਿਆਪਕਾਂ ਕੋਲੋਂ ਸਿਰਫ ਟੀਚਿੰਗ ਦਾ ਕੰਮ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ
ਪੰਜਾਬ 'ਚ 19 ਸਰਕਾਰੀ ਆਈ. ਟੀ. ਆਈਜ਼ ਖੋਲ੍ਹੀਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਨਾ ਜਾਣ।
5400 ਨੌਜਵਾਨਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
ਗਿੱਦੜਬਾਹਾ 'ਚ ਕੈਟਲ ਪਲਾਂਟ ਬਣਾਇਆ ਜਾਵੇਗਾ।
ਨੌਜਵਾਨਾਂ ਨੂੰ ਡਿਗਰੀਆਂ ਮੁਤਾਬਕ ਕੰਮ ਦਿੱਤਾ ਜਾਵੇਗਾ।
7000 ਡੇਅਰੀ ਯੂਨਿਟ ਸਥਾਪਿਤ ਕੀਤੇ ਜਾਣਗੇ।

ਗੈਂਗਸਟਰਾਂ ਦੇ ਖ਼ਾਤਮੇ ਲਈ ਵਿਸ਼ੇਸ਼ AGTF ਟੀਮ ਦਾ ਗਠਨ
ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵੱਲੋਂ ਵਿਕਸਿਤ ਕੀਤਾ ਜਾਵੇਗਾ।
ਆਈ. ਟੀ. ਆਈ. ਨਾਲ ਜੁੜੇ 44 ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ।
ਕਮਜ਼ੋਰ ਵਰਗ ਲਈ 25000 ਨਵੇਂ ਘਰ ਬਣਾਏ ਜਾਣਗੇ। 

ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਫ਼ੌਜ 'ਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਕ ਕਰੋੜ ਦੀ ਆਰਥਿਕ ਮਦਦ ਦੇਣ ਦਾ ਐਲਾਨ।
ਪੰਜਾਬ ਦੀਆਂ ਖੇਡਾਂ ਨੂੰ ਨੰਬਰ ਵਨ 'ਤੇ ਲਿਆਂਦਾ ਜਾਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News