ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ

Wednesday, Jan 07, 2026 - 04:36 PM (IST)

ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ

ਜਲੰਧਰ/ਫਗਵਾੜਾ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਇਕ ਸਮਾਗਮ ਫਗਵਾੜਾ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਰੱਖਿਆ ਗਿਆ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਰੱਗ ਦੇ ਖ਼ਿਲਾਫ਼ ਲੜਾਈ ਕਹਿਰ ਨਹੀਂ ਸਗੋਂ ਲਹਿਰ ਦੇ ਨਾਲ ਜਿੱਤਾਂਗੇ। ਪੰਜਾਬੀ ਅਜਿਹੀ ਕੌਮ ਹੈ ਜਿਹੜੀ ਚੀਜ਼ ਨੂੰ ਖ਼ਤਮ ਕਰਨ ਲਈ ਧਾਰ ਲੈਂਦੀ ਹੈ ਤਾਂ ਖ਼ਤਮ ਕਰਕੇ ਹੀ ਸਾਹ ਲੈਂਦੀ ਹੈ। ਚੱਲਿਆ ਹੋਇਆ ਇਕ-ਇਕ ਕਦਮ ਸਿਰ ਮੱਥੇ ਹੈ। ਪੁਲਸ ਦੀ ਸਖ਼ਤੀ ਨਹੀਂ ਲੋਕਾਂ ਦਾ ਸਹਿਯੋਗ ਮਿਲਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਚਰਚ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ ਪੁੱਤ, ਦੋ ਦਿਨਾਂ ਬਾਅਦ ਖੇਤਾਂ 'ਚ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼

ਜੋ ਆਉਂਦਾ ਹੈ ਪੰਜਾਬ ਨੂੰ ਗਾਲ੍ਹਾਂ ਕੱਢਣ ਲੱਗ ਜਾਂਦਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜਾ ਵੀ ਆਉਂਦਾ ਹੈ, ਉਹ ਪੰਜਾਬ ਨੂੰ ਗਾਲ੍ਹਾਂ ਕੱਢਣ ਲੱਗ ਜਾਂਦਾ ਹੈ। ਮੈਂ ਉੱਤਰੀ ਜ਼ੋਨ ਸੱਭਿਆਚਾਰਕ ਮੀਟਿੰਗ ਵਿੱਚ ਸ਼ਾਮਲ ਹੋਇਆ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਹਿਮਾਚਲ, ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ, ਇਸ ਨੂੰ ਸਾਡੇ ਲਈ ਦਿਵਾ ਦਿਓ।" ਮੈਂ ਕਿਹਾ ਕਿ ਵੱਡੇ ਭਰਾ ਨੂੰ ਲੁੱਟੀ ਜਾਓ। ਕੋਈ ਕੋਲਾ ਜਾਂ ਤੇਲ ਨਹੀਂ ਹੈ। ਨਹੀਂ ਤਾਂ ਉਸ ਵਿਚ ਵੀ ਇਹ ਲੋਕ ਆਪਣੀ ਹਿੱਸੇਦਾਰੀ ਮੰਗ ਲੈਂਦੇ। ਮੈਂ ਕਿਹਾ ਕਿ ਸਾਡੇ ਕੋਲ ਪਾਣੀ ਸਮੇਤ ਕੁਝ ਨਹੀਂ ਹੈ। 
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪੈਸੇ ਲਗਾ ਕੇ ਐਂਟੀ ਡਰੋਨ ਸਿਸਟਮ ਖ਼ਰੀਦੇ ਹਨ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਰੱਗ ਹਰ ਸੂਬੇ ਵਿਚ ਫੈਲਿਆ ਹੋਇਆ ਹੈ ਬਦਨਾਮ ਸਿਰਫ਼ ਪੰਜਾਬ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਕੁਇੰਟਲਾਂ ਦੇ ਹਿਸਾਬ ਨਾਲ ਨਸ਼ਾ ਫੜਿਆ ਗਿਆ ਸੀ। 

PunjabKesari

19,500 ਜ਼ਿਲ੍ਹਾ ਵਾਰਡ ਕਮੇਟੀਆਂ ਬਣਾਈਆਂ ਗਈਆਂ
ਉਥੇ ਹੀ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। 19,500 ਜ਼ਿਲ੍ਹਾ ਵਾਰਡ ਕਮੇਟੀਆਂ ਬਣਾਈਆਂ ਗਈਆਂ ਹਨ। ਕਮੇਟੀਆਂ ਵਿੱਚ 50,000 ਮੈਂਬਰ ਹਨ, ਜੋ ਮੁਹਿੰਮ ਵਿੱਚ ਪੰਜਾਬ ਪੁਲਸ ਅਤੇ ਸਰਕਾਰ ਨਾਲ ਕੰਮ ਕਰ ਰਹੇ ਹਨ। ਪਹਿਲੇ ਪੜਾਅ ਵਿੱਚ ਲੋਕਾਂ ਨੇ ਜਨਤਾ ਤੱਕ ਪਹੁੰਚ ਕੀਤੀ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਪਹਿਲੇ ਪੜਾਅ ਵਿੱਚ 55,400 ਮੀਟਿੰਗਾਂ ਕੀਤੀਆਂ ਗਈਆਂ। 29,980 ਐੱਨ. ਡੀ. ਪੀ. ਐੱਸ. ਮਾਮਲੇ ਦਰਜ ਕੀਤੇ ਗਏ ਹਨ। 358 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ ਸਪਲਾਈ ਲੜੀ ਵਿੱਚ ਵਿਘਨ ਪਿਆ ਹੈ ਅਤੇ ਮੰਗ ਘੱਟ ਗਈ ਹੈ। 90,000 ਨੌਜਵਾਨਾਂ ਨੇ ਨਸ਼ਾ ਛੱਡ ਕੇ ਦੋਬਾਰਾ ਨਵੀਂ ਜ਼ਿੰਦਗੀ ਸ਼ੁਰੂ ਕਰ ਚੁੱਕੇ ਹਨ। 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਵਾਪਰੇ ਭਿਆਨਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News