ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ : CM ਮਾਨ

Friday, Feb 24, 2023 - 09:21 PM (IST)

ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ : CM ਮਾਨ

ਚੰਡੀਗੜ੍ਹ :   ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਸਿੱਟ ਦੀ ਇਸ ਕਾਰਵਾਈ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕੋਟਕਪੂਰਾ ਗੋਲੀ ਕਾਂਡ 'ਚ ਇਨਸਾਫ਼ ਦਿਵਾਉਣ ਦੇ ਆਪਣੇ ਵਾਅਦੇ 'ਤੇ ਕਾਇਮ ਹਾਂ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ ਤੇ ਸੱਚ ਕਦੇ ਛੁਪਦਾ ਨਹੀਂ ਹੈ।

PunjabKesari

ਜ਼ਿਕਰਯੋਗ ਹੈ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰਨਾ ਸਾਡਾ ਫਰਜ਼, ਅਜਨਾਲਾ ਵਿਖੇ ਹੋਏ ਹਿੰਸਕ ਪ੍ਰਦਰਸ਼ਨ 'ਤੇ ਬੋਲੇ ਮੰਤਰੀ ਧਾਲੀਵਾਲ


author

Mandeep Singh

Content Editor

Related News