TET ਪੇਪਰ ਲੀਕ ਮਾਮਲੇ 'ਚ CM ਮਾਨ ਸਖ਼ਤ, ਪੁਲਸ ਨੂੰ ਦਿੱਤੇ ਇਹ ਨਿਰਦੇਸ਼
Monday, Mar 13, 2023 - 03:18 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ 'ਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (PSTET) 'ਤੇ ਚੱਲ ਰਹੇ ਵਿਵਾਦ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤੀ ਨਾਲ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੇਪਰ ਲੀਕ ਹੋਣਾ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ, ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਮਾਨ ਨੇ ਆਖਿਆ ਕਿ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਉਨ੍ਹਾਂ ਸਖ਼ਤ ਸ਼ਬਦਾਂ 'ਚ ਕਿਹਾ ਕਿ ਪੰਜਾਹ ਦੇ TET ਦੇ ਪੇਪਰ 'ਚ ਹੋਈਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਨੂੰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਬਜਟ ਸਬੰਧੀ ਰੱਖੀਆਂ ਅਹਿਮ ਮੰਗਾਂ
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਏ ਇਸ ਟੈਸਟ ਸੋਸ਼ਲ ਸਟੱਡੀਜ਼ ਪਾਰਟ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ’ਚ ਜਵਾਬ ਦੇ ਤੌਰ ’ਤੇ ਦਿੱਤੇ ਗਏ ਚਾਰ ਆਪਸ਼ਨਜ਼ ’ਚੋਂ ਸਹੀ ਆਪਸ਼ਨ ਨੂੰ ਪਹਿਲਾਂ ਤੋਂ ਹੀ ਬੋਲਡ ਕਰ ਕੇ ਛਾਪਿਆ ਗਿਆ ਸੀ। ਜਿਸ ਕਾਰਨ ਇਹ ਪੇਪਰ ਵਿਵਾਦਾਂ 'ਚ ਘੇਰ ਗਿਆ ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਗਿਆ। ਜਿਸ 'ਤੇ ਫਿਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਇਹ ਟੈਸਟ ਮੁੜ ਤੋਂ ਕਰਵਾਇਆ ਜਾਵੇਗਾ ਅਤੇ ਇਸ ਦੀ ਜਾਂਚ ਪ੍ਰਿੰਸੀਪਲ ਸੈਕਟਰੀ ਪੱਧਰ 'ਤੇ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਕਿਹਾ ਕਿ ਇਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ 'ਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪਾਣੀ ਵਾਲੀ ਟੈਂਕੀ 'ਚੋਂ ਬਰਾਮਦ ਹੋਈ 4 ਸਾਲਾ ਪੁੱਤ ਦੀ ਲਾਸ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।