ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ PM ਮੋਦੀ 'ਤੇ ਤਿੱਖਾ ਹਮਲਾ

Wednesday, Oct 04, 2023 - 08:24 PM (IST)

ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ PM ਮੋਦੀ 'ਤੇ ਤਿੱਖਾ ਹਮਲਾ

ਜਲੰਧਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੀ.ਐੱਮ. ਮਾਨ ਨੇ 'ਐਕਸ' 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਜਿੱਥੇ ਜਨਤਾ ਸਾਥ ਨਾ ਦੇਵੇ ਉੱਥੇ ਈ.ਡੀ. ਰਾਹੀਂ ਡਰਾਉਣਾ ਮੋਦੀ ਦੀ ਫਿਤਰਤ ਬਣ ਗਈ ਹੈ ਪਰ ਅਸੀਂ ਕਿਸੇ ਹੋਰ ਮਿੱਟੀ ਦੇ ਬਣੇ ਹੋਏ ਹਾਂ ਡਰਨ ਵਾਲੇ ਨਹੀਂ... ਸੰਜੇ ਸਿੰਘ ਜ਼ਿੰਦਾਬਾਦ। 

ਇਹ ਵੀ ਪੜ੍ਹੋ- ਉਧਾਰ ਮੰਗੇ 40 ਰੁਪਇਆਂ ਨੇ ਬਦਲੀ ਮਜ਼ਦੂਰ ਦੀ ਕਿਸਮਤ, ਪਲਾਂ 'ਚ ਬਣ ਗਿਆ ਕਰੋੜਪਤੀ

PunjabKesari

ਇਹ ਵੀ ਪੜ੍ਹੋ- WhatsApp ਨੇ ਭਾਰਤੀ ਯੂਜ਼ਰਜ਼ ਨੂੰ ਦਿੱਤਾ ਵੱਡਾ ਝਟਕਾ, 74 ਲੱਖ ਤੋਂ ਵੱਧ ਅਕਾਊਂਟਸ ਕੀਤੇ ਬੈਨ

ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਅੱਜ ਯਾਨੀ ਬੁੱਧਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛਾਪੇਮਾਰੀ ਕੀਤੀ। ਈ.ਡੀ. ਨੇ ਇਹ ਛਾਪੇਮਾਰੀ ਦਿੱਲੀ ਦੀ ਵਿਵਾਦਿਤ ਸ਼ਰਾਬ ਨੀਤੀ 'ਚ ਘਪਲੇ ਨੂੰ ਲੈ ਕੇ ਕੀਤੀ ਹੈ। ਇਸ ਤੋਂ ਪਹਿਲਾਂ ਸੰਜੇ ਸਿੰਘ ਦੇ ਕਰੀਬੀਆਂ ਦੇ ਇੱਥੇ ਵੀ ਛਾਪੇਮਾਰੀ ਕੀਤੀ ਗਈ ਸੀ। ਸ਼ਰਾਬ ਘਪਲੇ ਦੀ ਚਾਰਜਸ਼ੀਟ 'ਚ ਵੀ ਸੰਜੇ ਸਿੰਘ ਦਾ ਨਾਮ ਹੈ। ਈ.ਡੀ. ਦੇ ਸੂਤਰਾਂ ਅਨੁਸਾਰ 'ਆਪ' ਆਗੂ ਦਾ ਨਾਂ ਈ. ਡੀ. ਦੀ ਚਾਰਜਸ਼ੀਟ 'ਚ ਚਾਰ ਵਾਰ ਆਇਆ ਹੈ, ਜਿਨ੍ਹਾਂ 'ਚੋਂ ਇਕ ਅਣਜਾਣੇ 'ਚ ਟਾਈਪ ਕੀਤਾ ਗਿਆ ਸੀ। ਇਕ ਥਾਂ 'ਤੇ ਰਾਹੁਲ ਸਿੰਘ ਦੀ ਥਾਂ ਸੰਜੇ ਸਿੰਘ ਦਾ ਨਾਂ ਦਰਜ ਕੀਤਾ ਗਿਆ, ਜੋ ਉਸ ਸਮੇਂ ਦੇ ਆਬਕਾਰੀ ਕਮਿਸ਼ਨਰ ਸਨ। 

ਇਹ ਵੀ ਪੜ੍ਹੋ- 5G ਦੇ ਚੱਕਰ 'ਚ ਕਿਤੇ ਖ਼ਾਲੀ ਨਾ ਹੋ ਜਾਵੇ ਤੁਹਾਡਾ ਬੈਂਕ ਖਾਤਾ, ਜਾਣੋ ਕੀ ਹੈ ਸਕੈਮ

ਕੀ ਹੈ ਦਿੱਲੀ ਦਾ ਸ਼ਰਾਬ ਘਪਲਾ?

ਮਾਮਲਾ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ 2021-22 ਨਾਲ ਜੁੜਿਆ ਹੋਇਆ ਹੈ। ਦਿੱਲੀ ਸਰਕਾਰ ਨੇ 17 ਨਵੰਬਰ 2021 ਤੋਂ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਨਵੀਂ ਸ਼ਰਾਬ ਨੀਤੀ ਤਹਿਤ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਅਤੇ ਦਿੱਲੀ ਸਰਕਾਰ ਇਸ ਤੋਂ ਪੂਰੀ ਤਰ੍ਹਾਂ ਬਾਹਰ ਆ ਗਈ। ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਲਿਆ ਕੇ ਮਾਫੀਆ ਰਾਜ ਖਤਮ ਕਰਨ ਦੀ ਦਲੀਲ ਦਿੱਤੀ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਨਾਲ ਸਰਕਾਰ ਦਾ ਮਾਲੀਆ ਵਧੇਗਾ। ਨਵੀਂ ਆਬਕਾਰੀ ਨੀਤੀ ਜਦੋਂ ਦਿੱਲੀ ਵਿੱਚ ਲਾਗੂ ਹੋਈ ਤਾਂ ਨਤੀਜੇ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਆਏ। ਕਿੱਥੇ ਸਰਕਾਰ ਨੇ ਮਾਲੀਆ ਵਧਣ ਦਾ ਦਾਅਵਾ ਕੀਤਾ ਸੀ ਤੇ ਕਿੱਥੇ ਨੁਕਸਾਨ ਝੱਲਣਾ ਪਿਆ ਸੀ।

ਦਿੱਲੀ ਦੇ LG ਨੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ 'ਤੇ 22 ਜੁਲਾਈ 2022 ਨੂੰ CBI ਜਾਂਚ ਦੀ ਸਿਫ਼ਾਰਸ਼ ਕੀਤੀ ਸੀ। LG ਦੀ ਸਿਫ਼ਾਰਿਸ਼ ਤੋਂ ਬਾਅਦ CBI ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੇਂਦਰੀ ਏਜੰਸੀ ਨੇ ਇਸ ਮਾਮਲੇ ਵਿਚ ਡਿਪਟੀ CM ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਭੂਚਾਲ ਆਉਣ ਤੋਂ ਪਹਿਲਾਂ ਹੀ ਅਲਰਟ ਕਰੇਗਾ ਸਮਾਰਟਫੋਨ, ਇੰਝ ਕਰੋ ਸੈਟਿੰਗ


author

Rakesh

Content Editor

Related News