ਜਲੰਧਰ ਜ਼ਿਮਨੀ ਚੋਣ ਮਗਰੋਂ CM ਭਗਵੰਤ ਮਾਨ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਆਖੀ ਇਹ ਗੱਲ
Thursday, Jul 11, 2024 - 11:34 AM (IST)
ਜਲੰਧਰ/ਚੰਡੀਗੜ੍ਹ (ਅੰਕੁਰ)-ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਐਕਸ ਅਕਾਊਂਟ ’ਤੇ ਲਿਖਿਆ, ‘ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ’ਚ ਰਹਿ ਕੇ ਵੋਟਾਂ ਪਾਈਆਂ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੱਤਾ, ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।’ ਉਨ੍ਹਾਂ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ’ਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ Latest Update, ਮੁੜ ਕਹਿਰ ਵਰ੍ਹਾਏਗੀ ਗਰਮੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਲਗਭਗ 55 ਫ਼ੀਸਦੀ ਵੋਟਿੰਗ ਹੋਈ ਹੈ। ਪੰਜਾਬ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰ 9 ਵਜੇ ਤੱਕ 10.30 ਫ਼ੀਸਦੀ, 11 ਵਜੇ ਤੱਕ 23. 04 ਫ਼ੀਸਦੀ, 1 ਵਜੇ ਤੱਕ 34.04 ਫ਼ੀਸਦੀ ਅਤੇ 3 ਵਜੇ ਤੱਕ 42.60 ਅਤੇ ਸ਼ਾਮ 5 ਵਜੇ ਤੱਕ 51.30 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਦੇ ਨਾਲ ਹੀ ਕੁੱਲ੍ਹ 55 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ੍ਹ ਵੋਟਰਾਂ ਦੀ ਗਿਣਤੀ 1 ਲੱਖ 71 ਹਜ਼ਾਰ 963 ਹੈ, ਜਿਸ ’ਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 326 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 629 ਹੈ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ, ਜਿਸ ’ਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ। ਹਲਕੇ ’ਚ 18-19 ਸਾਲ ਦੇ ਨੌਜਵਾਨ ਵੋਟਰਾਂ ਦੀ ਗਿਣਤੀ 5005 ਹੈ, ਜਿਨ੍ਹਾਂ ’ਚ 2282 ਕੁੜੀਆਂ ਅਤੇ 2723 ਮੁੰਡੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ, ਜਿਨ੍ਹਾਂ ’ਚ 382 ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।