ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ 'ਤੇ ਬੈਠੇ ਸਿਆਸੀ ਲੋਕਾਂ ਦੇ ਕਰੀਬੀਆਂ ਨੂੰ CM ਮਾਨ ਦੀ ਚਿਤਾਵਨੀ

06/11/2022 11:14:52 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਕਰੀਆਂ 'ਤੇ ਬੈਠੇ ਸਿਆਸੀ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਇਸ ਸਬੰਧੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ 'ਚ ਬਹੁਤ ਸਾਰੇ ਕੇਸ ਆਏ ਹਨ ਕਿ ਬਹੁਤ ਹੀ ਰਸੂਖ਼ਦਾਰ ਅਤੇ ਸਿਆਸੀ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ

ਭਗਵੰਤ ਮਾਨ ਨੇ ਕਿਹਾ ਹੈ ਕਿ ਜਲਦ ਹੀ ਇਨ੍ਹਾਂ ਲੋਕਾਂ ਬਾਰੇ ਖ਼ੁਲਾਸਾ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਗਰਮੀ ਦਾ ਕਹਿਰ : 10 ਸਾਲਾਂ ਬਾਅਦ ਚੱਲੀ ਸਭ ਤੋਂ ਵੱਧ 'ਲੂ', ਪਾਰਾ 44 ਡਿਗਰੀ ਤੋਂ ਪਾਰ

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਲੋਕ ਪੱਖੀ ਐਲਾਨ ਕੀਤੇ ਜਾ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ 'ਤੇ ਨੱਥ ਪਾਉਣ ਲਈ ਵੀ ਪੂਰੀ ਤਰ੍ਹਾਂ ਕਮਰ ਕੱਸੀ ਹੋਈ ਹੈ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita