ਸੰਗਰੂਰ ਜ਼ਿਮਨੀ ਚੋਣ ਦੌਰਾਨ CM ਭਗਵੰਤ ਮਾਨ ਦਾ ਟਵੀਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

06/23/2022 11:46:03 AM

ਸੰਗਰੂਰ/ਚੰਡੀਗੜ੍ਹ : ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ 'ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰਾਂ ਵੱਲੋਂ ਵੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ (ਤਸਵੀਰਾਂ)

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ 'ਚ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪਾਈ ਵੋਟ, ਆਖੀ ਇਹ ਗੱਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਉਨ੍ਹਾਂ ਦੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ 'ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita