ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, CM ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਖ਼ੁਸ਼ੀ
Friday, Aug 26, 2022 - 05:03 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਬੈਠਕ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਪੰਜਾਬੀਆਂ ਨਾਲ ਆਪਣੀ ਖ਼ੁਸ਼ੀ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ 'ਚ ਇਕ ਪਲਾਂਟ ਲਾਉਣ ਦਾ ਕਰਾਰ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : ਹੁਣ ਲੁਧਿਆਣੇ ਆਉਣਾ-ਜਾਣਾ ਪਵੇਗਾ ਮਹਿੰਗਾ, ਇਸ ਤਾਰੀਖ਼ ਤੋਂ ਵਸੂਲਿਆ ਜਾਵੇਗਾ ਜ਼ਿਆਦਾ ਟੋਲ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦੇ ਨਾਲ ਸੂਬੇ 'ਚ 2600 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਇਸ ਦੇ ਨਾਲ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਿਡ ਦੇ ਆਲਮੀ ਸੀ. ਈ. ਓ. ਅਤੇ ਮੈਨੇਜਿੰਗ ਡਾਇਰੈਕਟਰ ਟੀ. ਵੀ. ਨਰੇਂਦਰਨ ਦੀ ਅਗਵਾਈ 'ਚ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ 'ਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ 'ਚ ਅਗਲੇਰਾ ਕਦਮ ਹੈ। ਨਰੇਂਦਰਨ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ
ਸੂਬੇ 'ਚ ਟਾਟਾ ਗਰੁੱਪ ਦਾ ਸੁਆਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਇਤਿਹਾਸ 'ਚ ਅੱਜ ਸੁਨਹਿਰੀ ਅੱਖ਼ਰਾਂ 'ਚ ਲਿਖਿਆ ਜਾਣ ਵਾਲਾ ਦਿਨ ਹੈ ਕਿਉਂਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ 'ਚ ਪਹਿਲਾ ਨਿਵੇਸ਼ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ਼ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਸੂਬੇ 'ਚ ਪਲਾਂਟ ਦੀ ਸਥਾਪਨਾ ਅਤੇ ਕਾਰਜਸ਼ੀਲ ਕਰਨ 'ਚ ਟਾਟਾ ਗਰੁੱਪ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ