CM ਭਗਵੰਤ ਮਾਨ ਵੱਲੋਂ MP ਸੰਤੋਖ ਸਿੰਘ ਚੌਧਰੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ, ਕੀਤਾ ਟਵੀਟ

Saturday, Jan 14, 2023 - 10:36 AM (IST)

CM ਭਗਵੰਤ ਮਾਨ ਵੱਲੋਂ MP ਸੰਤੋਖ ਸਿੰਘ ਚੌਧਰੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ, ਕੀਤਾ ਟਵੀਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਉਨ੍ਹਾਂ ਨੂੰ ਬੇਹੱਦ ਦੁੱਖ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ, ਮਰੀਜ਼ਾਂ ਨੂੰ ਹੋਣਾ ਪਿਆ ਖੱਜਲ-ਖੁਆਰ

ਮੁੱਖ ਮੰਤਰੀ ਮਾਨ ਨੇ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ਣ ਦੀ ਅਰਦਾਸ ਕੀਤੀ ਹੈ। ਦੱਸਣਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਲੁਧਿਆਣਾ 'ਚ ਰਾਹੁਲ ਗਾਂਧੀ ਦੀ ਯਾਤਰਾ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਯਾਤਰਾ ਨੂੰ ਤੁਰੰਤ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News