ਜਿਨ੍ਹਾਂ ਕਰਕੇ ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ, ਉਨ੍ਹਾਂ ਦੀ ਸ਼ਹਾਦਤ ਨੂੰ ਦਿਲੋਂ ਸਿਜਦਾ : CM ਮਾਨ

Thursday, Mar 23, 2023 - 10:51 AM (IST)

ਜਿਨ੍ਹਾਂ ਕਰਕੇ ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ, ਉਨ੍ਹਾਂ ਦੀ ਸ਼ਹਾਦਤ ਨੂੰ ਦਿਲੋਂ ਸਿਜਦਾ : CM ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ। ਸਾਡੇ ਸ਼ਹੀਦਾਂ ਨੇ ਸਾਨੂੰ ਪਛਾਣ ਦਿੱਤੀ ਅਤੇ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹਨ ਇਹ ਖ਼ਬਰ, ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ

ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ, 3 ਨਵੀਆਂ ਉਡਾਣਾਂ ਨੂੰ ਕੀਤਾ ਗਿਆ ਸ਼ਾਮਲ

ਇਸ ਦਾ ਮੁੱਖ ਮਕਸਦ ਇਹ ਹੈ ਕਿ ਦੇਸ਼ ਦੇ ਆਜ਼ਾਦੀ ਦੇ ਸੰਘਰਸ਼ 'ਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

       


author

Babita

Content Editor

Related News