ਅਹਿਮ ਖ਼ਬਰ : ਪੰਜਾਬ 'ਚ ਮੀਂਹ ਦੀ ਤਬਾਹੀ ਦਰਮਿਆਨ CM ਭਗਵੰਤ ਮਾਨ ਦੀ ਲੋਕਾਂ ਨੂੰ ਖ਼ਾਸ ਅਪੀਲ
Monday, Jul 10, 2023 - 11:50 AM (IST)
ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਥਾਂ-ਥਾਂ 'ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ 'ਚ ਨਾ ਆਉਣ।
ਉਹ ਪੰਜਾਬ ਦੇ ਹਰ ਛੋਟੇ-ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ-ਕੋਨੇ ਤੋਂ ਪਾਣੀ ਦੀ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਹੈ, ਮਿਲ-ਜੁਲ ਕੇ ਇਸ ਦਾ ਸਾਹਮਣਾ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦੋਰਾਹਾ ਨਹਿਰ ਦਾ ਵੀ ਟੁੱਟਿਆ ਬੰਨ੍ਹ, ਆਰਮੀ ਏਰੀਆ 'ਚ ਭਰਿਆ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਅਪੀਲ
ਦੱਸਣਯੋਗ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਨਹਿਰਾਂ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਅੰਦਰ ਵੜ ਗਿਆ ਹੈ, ਉੱਥੇ ਹੀ ਕਈ ਪਾਸੇ ਵੱਡੇ ਨੁਕਸਾਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ