CM ਮਾਨ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਦੇ ਜੇਤੂਆਂ ਲਈ ਇਨਾਮੀ ਰਾਸ਼ੀ ਜਾਰੀ, ਕੀਤਾ Tweet

Wednesday, Jan 10, 2024 - 03:30 PM (IST)

CM ਮਾਨ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਦੇ ਜੇਤੂਆਂ ਲਈ ਇਨਾਮੀ ਰਾਸ਼ੀ ਜਾਰੀ, ਕੀਤਾ Tweet

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਦੀ ਰਸਮੀ ਸਮਾਪਤੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਹੈ। ਇਹ ਜਾਣਕਾਰੀ ਖ਼ੁਦ ਮੁੱਖ ਮੰਤਰੀ ਮਾਨ ਵਲੋਂ ਟਵਿੱਟਰ 'ਤੇ ਦਿੱਤੀ ਗਈ ਹੈ। ਉਨ੍ਹਾਂ ਨੇ ਲਿਖਿਆ ਕਿ ਅੱਜ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਦੀ ਰਸਮੀ ਸਮਾਪਤੀ ਕੀਤੀ। ਨਾਲ ਹੀ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ, ਜੋ ਸਿੱਧੇ ਖਿਡਾਰੀਆਂ ਦੇ ਖ਼ਾਤਿਆਂ 'ਚ ਪੈਣੀ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਸਿਆਸੀ ਆਗੂਆਂ ਨਾਲ ਨੇੜਤਾ ਰੱਖਣ ਵਾਲਾ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ!

PunjabKesari

ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੂਰੇ ਪੰਜਾਬ 'ਚ ਬੱਚੇ ਖੇਡਾਂ ਨਾਲ ਜੁੜ ਰਹੇ ਹਨ ਅਤੇ ਇਹ ਗਿਣਤੀ ਸਾਲ ਦਰ ਸਾਲ ਵੱਧ ਰਹੀ ਹੈ। ਮੁੱਖ ਮੰਤਰੀ ਮਾਨ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ 'ਚ ਹੋਈਆਂ ਇਨ੍ਹਾਂ ਖੇਡਾਂ 'ਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ, ਜੋ ਕਿ ਖਿਡਾਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ 'ਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

PunjabKesari

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਲੱਗੇਗਾ ਜ਼ੋਰਦਾਰ ਝਟਕਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

PunjabKesari

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News