ਨਵੀਂ ਸੰਸਦ ਦੇ ਉਦਘਾਟਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਲਖ਼ੀ ਭਰਿਆ ਟਵੀਟ

05/24/2023 3:31:33 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਪਾਰਲੀਮੈਂਟ ਦੇ ਉਦਘਾਟਨ 'ਤੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਨਾ ਦੇਣ 'ਤੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਇਕ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜਦ ਵੀ ਪਾਰਲੀਮੈਂਟ ਦਾ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਜੀ ਹਰ ਇਕ ਐੱਮ. ਪੀ. ਨੂੰ ਸੈਸ਼ਨ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਭੇਜਦੇ ਹਨ ਪਰ ਨਵੀਂ ਪਾਰਲੀਮੈਂਟ ਦੇ ਉਦਘਾਟਨ ਕਰਵਾਉਣ ਦੀ ਗੱਲ ਤਾਂ ਦੂਰ ਉਨ੍ਹਾਂ ਨੂੰ ਬੁਲਾਇਆ ਵੀ ਨਹੀਂ ਗਿਆ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਅਸੀਂ ਜ਼ਰੂਰ ਜਾਂਦੇ ਪਰ ਹੁਣ ਨਹੀਂ ਜਾਵਾਂਗੇ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਮਾਲਵਾ ਦੇ ਇਨ੍ਹਾਂ 2 ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

PunjabKesari

ਜ਼ਿਕਰਯੋਗ ਹੈ ਕਿ ਬੀਤੇ 18 ਮਈ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸਵੈ-ਨਿਰਭਰ ਭਾਰਤ ਦੀ ਭਾਵਨਾ ਦੇ ਪ੍ਰਤੀਕ ਨਵੀਂ ਸੰਸਦ ਦਾ ਉਦਘਾਟਨ ਕਰਨਗੇ। ਜਿਸ ਤੋਂ ਬਾਅਦ ਦੇਸ਼ ਦੀ ਸਿਆਸਤ ਭੱਖ ਗਈ ਸੀ ਤੇਵਿਰੋਧੀ ਪਾਰਟੀਆਂ ਦੇ ਕਈ ਲੀਡਰਾਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਜਾਏ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਨਵੀਂ ਪਾਰਲੀਮੈਂਟ ਦਾ ਉਦਘਾਟਨ ਕਰਨ ਦਾ ਸਨਮਾਨ ਦੇਣਾ ਚਾਹੀਦਾ ਸੀ। 

ਇਹ ਵੀ ਪੜ੍ਹੋ- ਹੁਣ ਆਇਆ ਸਵਾਦ! ਫ੍ਰੀ ਗੋਲ-ਗੱਪੇ ਖਾ ਕੇ ਭੱਜਿਆ ਪੰਜਾਬ ਪੁਲਸ ਦਾ ਮੁਲਾਜ਼ਮ, 20 ਰੁਪਏ ਕਰਕੇ ਲਾਈਨ ਹਾਜ਼ਰ

ਇੱਥੇ ਇਹ ਵੀ ਦੱਸਣਯੋਗ ਹੈ ਕਿ ਬੁੱਧਵਾਰ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ 19 ਦਲਾਂ ਨੇ ਸੰਸਦ ਦੇ ਨਵੇਂ ਭਵਨ ਦੇ ਉਦਘਾਟਨ ਸਮਾਰੋਹ ਦਾ ਸਮੂਹਿਕ ਬਾਈਕਾਟ ਕੀਤਾ। ਉਨ੍ਹਾਂ ਇਕ ਸੰਯੁਕਤ ਬਿਆਨ 'ਚ ਇਹ ਦੋਸ਼ ਵੀ ਲਗਾਇਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਦਘਾਟਨ ਸਮਾਰੋਹ ਤੋਂ ਦਰਕਿਨਾਰ ਕਰਨ ਅਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਸੰਸਦ ਦੇ ਨਵੇਂ ਭਵਨ ਦੇ ਉਦਘਾਟਨ ਕਰਨ ਦਾ ਫ਼ੈਸਲਾ ਲੋਕਤੰਤਰ 'ਤੇ ਸਿੱਧਾ ਹਮਲਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News