ਬੀਬਾ ਬਾਦਲ ਦੇ ਤੱਕੜੀ ਵਾਲੇ ਬਿਆਨ 'ਤੇ CM ਮਾਨ ਦਾ ਤਿੱਖਾ ਤੰਜ, SGPC ਪ੍ਰਧਾਨ ਨੂੰ ਕੀਤਾ ਸਵਾਲ
Thursday, Jan 18, 2024 - 11:37 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਤੱਕੜੀ ਵਾਲੇ ਬਿਆਨ 'ਤੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਨੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦਾ ਵਲੰਟੀਅਰ ਦੱਸਿਆ ਹੈ ਅਤੇ ਨਾਲ ਹੀ ਸਵਾਲ ਕੀਤਾ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਦਲ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਜੀ ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ।
ਮੁੱਖ ਮੰਤਰੀ ਮਾਨ ਨੇ ਟਵੀਟ 'ਚ ਲਿਖਿਆ ਕਿ ਮਾਘੀ ਦੇ ਮੇਲੇ 'ਤੇ ਬੀਬਾ ਹਰਸਿਮਰਤ ਜੀ ਵਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ੍ਰੀ ਹਰਜਿੰਦਰ ਧਾਮੀ ਜੀ ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ। ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ 'ਚ ਦਖ਼ਲ ਨਾ ਦੇਵੇ।
ਇਹ ਵੀ ਪੜ੍ਹੋ : ਪੰਜਾਬ 'ਚ ਰਿਕਾਰਡ ਤੋੜ ਠੰਡ ਵਿਚਾਲੇ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖਾਂ ਲਈ Orange ਅਲਰਟ ਜਾਰੀ
ਦੱਸਣਯੋਗ ਹੈ ਕਿ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਰੈਲੀ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਿਹਾ ਸੀ। ਇਸ ਤੋਂ ਬਾਅਦ ਪੰਜਾਬ 'ਚ ਅਕਾਲੀ ਦਲ ਦੀ ਤੱਕੜੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ। ਹਰਸਿਮਰਤ ਬਾਦਲ ਦੇ ਇਸ ਬਿਆਨ 'ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਾਫੀ ਭੜਕੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8