ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ

05/10/2023 12:59:07 PM

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ) : ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਜਾਰੀ ਹੈ ਤੇ ਜਾਣਕਾਰੀ ਮੁਤਾਬਕ 11 ਵਜੇ ਤੱਕ 11.7 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਇਸ ਵੋਟਿੰਗ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ 'ਜਲੰਧਰ ਲੋਕ ਸਭਾ ਤੋਂ 11:30am ਤੱਕ ਬਹੁਤ ਹੌਂਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਨੇ… ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ.. ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਕ ਹੈ…।'

ਇਹ ਵੀ ਪੜ੍ਹੋ- ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪਾਈ ਵੋਟ

PunjabKesari

ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਤੇ ਇਹ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ 'ਚ 11 ਵਜੇ ਤੱਕ 11.7 ਫ਼ੀਸਦੀ ਵੋਟਿੰਗ ਹੋਈ ਹੈ। ਉੱਥੇ ਹੀ ਆਦਮਪੁਰ ਹਲਕੇ ਵਿਚ 10 ਵਜੇ ਤੱਕ 10 ਫ਼ੀਸਦੀ ਵੋਟਾਂ ਪੋਲ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋ- ਇੱਕ ਪਿੰਡ ਇੱਕ ਬੂਥ ਲਗਾ ਕੇ ਪਿੰਡ ਸੀਚੇਵਾਲ ਨੇ ਕਾਇਮ ਕੀਤੀ ਮਿਸਾਲ, ਸੰਤ ਸੀਚੇਵਾਲ ਨੇ ਪਾਈ ਵੋਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


Simran Bhutto

Content Editor

Related News