ਭਾਰੀ ਮੀਂਹ ਦੌਰਾਨ ਨੁਕਸਾਨੀਆਂ ਥਾਵਾਂ ਦਾ ਜਾਇਜ਼ਾ ਲੈਣ ਪੁੱਜੇ CM ਮਾਨ, ਲੋਕਾਂ ਨੂੰ ਕੀਤੀ ਇਹ ਅਪੀਲ

Monday, Jul 10, 2023 - 02:31 PM (IST)

ਭਾਰੀ ਮੀਂਹ ਦੌਰਾਨ ਨੁਕਸਾਨੀਆਂ ਥਾਵਾਂ ਦਾ ਜਾਇਜ਼ਾ ਲੈਣ ਪੁੱਜੇ CM ਮਾਨ, ਲੋਕਾਂ ਨੂੰ ਕੀਤੀ ਇਹ ਅਪੀਲ

ਖਰੜ (ਰਣਬੀਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰੀ ਮੀਂਹ ਦੌਰਾਨ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪੁੱਜੇ। ਇਸ ਦੌਰਾਨ ਖਰੜ ਵਿਖੇ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਪੰਜਾਬ ਵਲੋਂ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ਖਾਨਪੁਰ ਨਿਰਵਾਣਾ ਗ੍ਰੀਨ ਨੇੜੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੰਮੇ ਚਿਰ ਤੋਂ ਪਰੇਸ਼ਾਨੀ ਝੱਲ ਰਹੇ ਲੋਕਾਂ ਦੀ ਸਮੱਸਿਆ ਨੂੰ ਜਾਣਨ ਲਈ ਮੌਕੇ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਲੋਕ

ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਜਾਰੀ ਇਸ ਕੁਦਰਤੀ ਆਫ਼ਤ ਦਾ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ਕਰਨਾ ਪਵੇਗਾ। ਪੰਜਾਬ ਸਰਕਾਰ ਸੂਬੇ ਦੇ ਹਰ ਖਿੱਤੇ ਹਰ ਇਕ ਕੋਨੇ 'ਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੀ ਰਹੀ ਹੈ। ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੈ, ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਹਰ ਥਾਂ ਲੋੜੀਂਦੀ ਮਦਦ ਲੋਕਾਂ ਤੱਕ ਪੁੱਜਦੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹਾਲਾਤ ਕਾਬੂ 'ਚ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਵਾਲੇ ਪਾਸੇ ਆਉਣ ਵਾਲੇ ਸਾਵਧਾਨ! ਜ਼ਰਾ ਇਨ੍ਹਾਂ ਤਸਵੀਰਾਂ ਵੱਲ ਮਾਰ ਲਓ ਇਕ ਨਜ਼ਰ

ਉਨ੍ਹਾਂ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਇਕੱਠੇ ਹੋ ਕੇ ਨਜਿੱਠਣਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਘੱਟ ਤੋਂ ਘੱਟ ਨੁਕਸਾਨ ਹੋਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੇ ਆਪੋ-ਆਪਣੇ ਇਲਾਕਿਆਂ 'ਚ ਡਿਊਟੀਆਂ ਸੰਭਾਲੀਆਂ ਹੋਈਆਂ ਹਨ ਅਤੇ ਬੱਚਿਆਂ ਨੂੰ ਵੀ 13 ਜੁਲਾਈ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੂਰੇ ਪੰਜਾਬ 'ਚ ਮੀਂਹ ਬਾਰੇ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News