ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ CM ਭਗਵੰਤ ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

03/23/2023 11:53:32 AM

ਖਟਕੜ ਕਲਾਂ/ਨਵਾਂਸ਼ਹਿਰ (ਵੈੱਬ ਡੈਸਕ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਪੁੱਜੇ ਹਨ। ਇਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ।

ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੈਬਗੜ੍ਹ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਦੀ DGP ਨੇ ਕੀਤੀ ਸਮੀਖਿਆ, ਅਧਿਕਾਰੀਆਂ ਤੋਂ ਮੰਗੀ ਰਿਪੋਰਟ

ਇਸ ਤੋਂ ਬਾਅਦ ਉਹ ਫਿਰੋਜ਼ਪੁਰ ਜਾ ਕੇ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਮਾਨ ਦਿੱਲੀ ਦੇ ਜੰਤਰ-ਮੰਤਰ 'ਤੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ 'ਚ ਸਿੱਧੇ ਤੌਰ 'ਤੇ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੰਤਰ-ਮੰਤਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਜਨ ਸਭਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਬੰਧੀ ਹੁਣ ਤੱਕ ਦਾ ਵੱਡਾ ਖ਼ੁਲਾਸਾ, ਵਿਸਾਖੀ ’ਤੇ ਹੋਣਾ ਸੀ, ‘ਅਨੰਦਪੁਰ ਖ਼ਾਲਸਾ ਫ਼ੌਜ’ ਦਾ ਰਸਮੀ ਐਲਾਨ

ਪਿੰਡ ਖਟਕੜ ਕਲਾਂ ਵਿੱਚ ਹੀ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਚੁੱਕੀ ਸੀ ਸਹੁੰ 
ਗੌਰਤਲਬ ਹੈ ਕਿ ਇਕ ਸਾਲ ਪਹਿਲਾਂ ਪੰਜਾਬ ਵਿੱਚ ਪਹਿਲੀ ਵਾਰ ‘ਆਪ’ ਦੀ ਸਰਕਾਰ ਬਣੀ ਸੀ। ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਪੈੜਾਂ 'ਤੇ ਚੱਲਦਿਆਂ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 

shivani attri

This news is Content Editor shivani attri