ਅਚਾਨਕ ਕੁਰਾਲੀ ਦੇ ਸਿਹਤ ਕੇਂਦਰ ਪਹੁੰਚੇ CM ਮਾਨ, ਮਰੀਜ਼ਾਂ ਨਾਲ ਮੁਲਾਕਾਤ ਮਗਰੋਂ ਕਰ ਦਿੱਤਾ ਵੱਡਾ ਐਲਾਨ

Saturday, Jan 14, 2023 - 10:28 PM (IST)

ਅਚਾਨਕ ਕੁਰਾਲੀ ਦੇ ਸਿਹਤ ਕੇਂਦਰ ਪਹੁੰਚੇ CM ਮਾਨ, ਮਰੀਜ਼ਾਂ ਨਾਲ ਮੁਲਾਕਾਤ ਮਗਰੋਂ ਕਰ ਦਿੱਤਾ ਵੱਡਾ ਐਲਾਨ

ਕੁਰਾਲੀ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਅਚਾਨਕ ਕੁਰਾਲੀ ਦੇ ਸਿਹਤ ਕੇਂਦਰ ਪਹੁੰਚ ਗਏ। ਇਸ ਅਚਨਚੇਤੀ ਦੌਰੇ ਦੌਰਾਨ ਉਨ੍ਹਾਂ ਨੇ ਸਿਹਤ ਕੇਂਦਰ ਵਿਚ ਆਏ ਮਰੀਜ਼ਾਂ ਤੇ ਹੋਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕੁਰਾਲੀ ਦੇ ਸਿਹਤ ਕੇਂਦਰ ਨੂੰ ਮੁਕੰਮਲ ਰੂਪ ਵਿਚ ਸੁਧਾਰਨ ਦਾ ਐਲਾਨ ਕਰਦਿਆਂ ਕਿਹਾ ਕਿ ਇੱਥੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ  27 ਜਨਵਰੀ ਤੱਕ ਸੂਬੇ ਭਰ ਵਿਚ 500 ਆਮ ਆਦਮੀ ਕਲੀਨਿਕ ਚਾਲੂ ਹੋ ਜਾਣਗੇ ਜਿਨ੍ਹਾਂ ਵਿਚ ਲੋਕਾਂ ਨੂੰ ਮੁਫਤ ਕਲੀਨਿਕਲ ਟੈਸਟਾਂ ਦੇ ਨਾਲ-ਨਾਲ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਵੀ ਮੁਫਤ ਦਿੱਤੀਆਂ ਜਾਣਗੀਆਂ।

PunjabKesari

ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਖੇਤਰਾਂ ਦੀ ਸੁਰਜੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਖੇਤਰਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿਚ ਪਛੜ ਗਿਆ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- "ਅੰਗਰੇਜ਼ਾਂ ਨੇ ਵੀ ਕਦੇ ਨਹੀਂ ਲਿਆ ਅਜਿਹਾ ਫ਼ੈਸਲਾ"

ਅੱਜ ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ 'ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ।

ਇਹ ਖ਼ਬਰ ਵੀ ਪੜ੍ਹੋ - ਮਕਰ ਸਕ੍ਰਾਂਤੀ ਦੇ ਮੇਲੇ 'ਚ ਮਚੀ ਹਫੜਾ-ਦਫੜੀ, 4 ਸ਼ਰਧਾਲੂਆਂ ਦੀ ਮੌਤ ਹੋਣ ਦਾ ਖਦਸ਼ਾ

ਮੁੱਖ ਮੰਤਰੀ ਨੇਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਹੀ ਮਿਲ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਰੂਪ ਵਿਚ ਸੂਬੇ ਵਿਚ ਇਕ ਨਵੀਂ ਕ੍ਰਾਂਤੀ ਆਈ ਹੈ ਜਿਸ ਵਿਚ ਲੋਕ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤਕ ਸੂਬੇ ਭਰ ਵਿਚ ਅਜਿਹੇ 500 ਕਲੀਨਿਕ ਚਾਲੂ ਹੋ ਜਾਣਗੇ। 

PunjabKesari

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿਚ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ।  ਸਰਕਾਰੀ ਹਸਪਤਾਲਾਂ ਵਿਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਿਰਫ਼ ਰੈਫ਼ਰਲ ਸੈਂਟਰਾਂ ਵਜੋਂ ਕੰਮ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸ਼ੁਰੂਆਤੀ ਪਲ ਬਹੁਤ ਮਹੱਤਵਪੂਰਨ ਹੁੰਦੇ ਹਨ ਜਿਸ ਕਰਕੇ ਇਸ ਸਮੇਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣਾ ਹੈ।

ਇਹ ਖ਼ਬਰ ਵੀ ਪੜ੍ਹੋ - ਰਿਸ਼ਭ ਪੰਤ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ, 2023 ਵਿਸ਼ਵ ਕੱਪ 'ਚ ਖੇਡਣ ਬਾਰੇ ਸਾਹਮਣੇ ਆਈ ਇਹ ਗੱਲ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਰੋਕਣ ਵਿਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਹੋਰ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News