CM ਭਗਵੰਤ ਮਾਨ ਵੱਲੋਂ ਟਾਂਡਾ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ, ਕੀਤਾ ਵੱਡਾ ਐਲਾਨ
Monday, Sep 01, 2025 - 04:14 PM (IST)

ਟਾਂਡਾ ਉੜਮੁੜ/ਚੰਡੀਗੜ੍ਹ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿੱਚ ਭਾਰੀ ਬਰਸਾਤ ਅਤੇ ਹੜਾਂ ਦੇ ਵਿਚਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਟਾਂਡਾ ਇਲਾਕੇ ਦੇ ਬੇਟ ਖੇਤਰ ਰੜਾ ਮੰਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਆਸ਼ਿਕਾ ਜੈਨ, ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਐਸ.ਡੀ. ਐਮ ਟਾਂਡਾ ਪਰਮਪ੍ਰੀਤ ਸਿੰਘ ਤੇ ਸਮੁੱਚਾ ਜਿਲਾ ਪ੍ਰਸ਼ਾਸਨ ਤੇ ਨਹਿਰੀ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਕਾਰਨ ਹਰ ਪਾਸੇ ਭਾਰੀ ਤਬਾਹੀ! ਹੁਣ ਇਸ ਬੰਨ੍ਹ ਨੂੰ ਖ਼ਤਰਾ, Red Alert ਜਾਰੀ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ ਅਬਦੁੱਲਾਪੁਰ, ਰਾਹਤ ਕੈਂਪਾਂ ਵਿੱਚ ਰਹਿ ਰਹੇ ਪਿੰਡ ਮਿਆਣੀ ਅਤੇ ਟਾਂਡਾ ਸ਼੍ਰੀ ਹਰਗੋਬਿੰਦਪੁਰ ਸੜਕ 'ਤੇ ਆਰਜੀ ਕੈਂਪਾਂ ਵਿੱਚ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਭੇਜੀ ਗਏ ਰਾਹਤ ਸਮੱਗਰੀ ਵੀ ਹੜ੍ਹ ਪੀੜਤਾਂ ਨੂੰ ਵੰਡੀ ਅਤੇ ਇਸ ਔਖੀ ਘੜੀ ਵਿੱਚ ਸਾਥ ਦੇ ਰਹੀਆਂ ਵੱਖ-ਵੱਖ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਔਖੀ ਘੜੀ ਵਿੱਚ ਅਸੀਂ ਆਪਣੇ ਭੈਣ ਭਰਾਵਾਂ ਦੀ ਮਦਦ ਕਰੀਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਲਾਤ ਠੀਕ ਹੋਣ ਉਪਰੰਤ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਸੂਬਾ ਸਰਕਾਰ ਹੜਾਂ ਕਾਰਨ ਹੋਏ ਨੁਕਸਾਨ ਦੀ ਭਰਭਾਈ ਵੀ ਕਰੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵਾਸਤੇ ਦਿਨ ਰਾਤ ਲੱਗੀ ਹੋਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਇਸ ਨੂੰ ਕੁਦਰਤੀ ਆਫ਼ਤ ਘੋਸ਼ਿਤ ਕਰਦੇ ਹੋਏ ਪੰਜਾਬ ਵਾਸਤੇ ਵਿਸ਼ੇਸ਼ ਰਾਹਤ ਪੈਕਜ ਦਿੱਤਾ ਜਾਵੇ ਤਾਂ ਜੋ ਇਹਨਾਂ ਹੜਾਂ ਕਾਰਨ ਉੱਜੜੇ ਹੋਏ ਕਿਸਾਨਾਂ ਅਤੇ ਲੋਕਾਂ ਨੂੰ ਮੁੜ ਤੋਂ ਵਸਾਇਆ ਜਾ ਸਕੇ।
ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਕੁਦਰਤ ਦਾ ਕਹਿਰ! ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ, ਹੁਣ ਤੱਕ 14936 ਲੋਕਾਂ ਦਾ ਰੈਸਕਿਊ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e