CM ਭਗਵੰਤ ਮਾਨ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਲੋਕਾਂ ਨੂੰ ਰਾਹਤ ਤੇ ਮੁਆਵਜ਼ੇ ਦਾ ਦਿੱਤਾ ਭਰੋਸਾ

Wednesday, Aug 27, 2025 - 02:09 PM (IST)

CM ਭਗਵੰਤ ਮਾਨ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਲੋਕਾਂ ਨੂੰ ਰਾਹਤ ਤੇ ਮੁਆਵਜ਼ੇ ਦਾ ਦਿੱਤਾ ਭਰੋਸਾ

ਦੀਨਾਨਗਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ਦੇ ਰਾਵੀ ਦਰਿਆ ’ਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਕਈ ਪਿੰਡ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ

ਮੁੱਖ ਮੰਤਰੀ ਸਭ ਤੋਂ ਪਹਿਲਾਂ ਕਸਬਾ ਬਹਿਰਾਮਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਅਗਲੇ ਪਿੰਡਾਂ ਵਿੱਚ ਪਾਣੀ ਦੇ ਪੱਧਰ 'ਚ ਵਾਧਾ ਹੋਣ ਕਾਰਨ ਉਹ ਉਥੇ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਖੜ੍ਹੀ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ੀ ਨਾਲ ਕਰਨ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ- ਇਨ੍ਹਾਂ 4 ਕਰਮਚਾਰੀਆਂ 'ਤੇ ਵੱਡੀ ਕਾਰਵਾਈ, ਕੀਤੇ ਗਏ ਸਸਪੈਂਡ

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਹਾੜੀ ਰਾਜਾਂ 'ਚ ਲਗਾਤਾਰ ਬਾਰਿਸ਼ਾਂ ਕਾਰਨ ਪੰਜਾਬ 'ਚ ਇਹ ਹੜ੍ਹਾਂ ਦੀ ਸਥਿਤੀ ਬਣੀ ਹੈ। ਇਸ ਗੰਭੀਰ ਸੰਕਟ ਦੀ ਘੜੀ 'ਚ ਪੰਜਾਬ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News