ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਨੇ ਜਨਮਦਿਨ ’ਤੇ ਖੁਆਇਆ ਕੇਕ

Friday, Oct 18, 2024 - 12:01 AM (IST)

ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਨੇ ਜਨਮਦਿਨ ’ਤੇ ਖੁਆਇਆ ਕੇਕ

ਜਲੰਧਰ, (ਧਵਨ)- ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਕ ਖੁਆ ਕੇ ਜਨਮਦਿਨ ਦੀ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ 17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਸੀ ਅਤੇ ਸਵੇਰ ਤੋਂ ਹੀ ਪਾਰਟੀ ਦੇ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ ਅੰਮ੍ਰਿਤਸਰ ’ਚ ਭਗਵਾਨ ਵਾਲਮੀਕਿ ਜਯੰਤੀ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਗਏ ਹੋਏ ਸਨ। ਉੱਥੇ ਕੈਬਨਿਟ ਮੰਤਰੀਆਂ ਨੇ ਵੀ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।

ਦੇਰ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨੇ ਬੁਲਾਇਆ ਸੀ। ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਕ ਕੱਟਿਆ। ਕੇਜਰੀਵਾਲ ਨੇ ਮੁੱਖ ਮੰਤਰੀ ਮਾਨ ਨੂੰ ਕੇਕ ਖੁਆ ਕੇ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ। ਮੁੱਖ ਮੰਤਰੀ ਨੇ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਆਮ ਆਦਮੀ ਪਾਰਟੀ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ।


author

Rakesh

Content Editor

Related News