CM ਭਗਵੰਤ ਮਾਨ ਅੱਜ ਪਿੰਡਾਂ ਨੂੰ ਦੇਣਗੇ ਵੱਡਾ ਤੋਹਫ਼ਾ, ਹੱਥੀਂ ਵੰਡਣਗੇ ਕਰੋੜਾਂ ਦੇ ਗੱਫ਼ੇ

Monday, Jul 21, 2025 - 10:58 AM (IST)

CM ਭਗਵੰਤ ਮਾਨ ਅੱਜ ਪਿੰਡਾਂ ਨੂੰ ਦੇਣਗੇ ਵੱਡਾ ਤੋਹਫ਼ਾ, ਹੱਥੀਂ ਵੰਡਣਗੇ ਕਰੋੜਾਂ ਦੇ ਗੱਫ਼ੇ

ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਧੂਰੀ ਦੇ ਪਿੰਡਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਮਾਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣਗੇ। ਇਸ ਦੇ ਮੱਦੇਨਜ਼ਰ ਪਿੰਡਾਂ ਦੇ ਵਿਕਾਸ ਮਿਸ਼ਨ ਤਹਿਤ ਮੁੱਖ ਮੰਤਰੀ ਵਲੋਂ ਚੈੱਕ ਵੰਡੇ ਜਾਣਗੇ।

ਇਹ ਵੀ ਪੜ੍ਹੋ : ਅਧਿਆਪਕਾਂ ਦੇ ਡਰੈੱਸ ਕੋਡ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਿਭਾਗ ਨੇ ਲਿਆ ਅਹਿਮ ਫ਼ੈਸਲਾ

ਮੁੱਖ ਮੰਤਰੀ ਮਾਨ ਅੱਜ 314 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ 25.89 ਕਰੋੜ ਦੇ ਚੈੱਕ ਵੰਡਣਗੇ। ਪੰਚਾਇਤਾਂ ਨੂੰ ਦਿੱਤੇ ਜਾਣ ਵਾਲੇ ਇਨ੍ਹਾਂ ਫੰਡਾਂ ਨਾਲ ਪਿੰਡਾਂ ਦੀਆਂ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਵਰਗੀਆਂ ਸਹੂਲਤਾਵਾਂ ਦੀ ਸ਼ੁਰੂਆਤ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...

ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਮਾਨ ਨੇ ਧੂਰੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਸੀ ਅਤੇ ਇੱਥੇ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News