ਜਲੰਧਰ ''ਚ CM ਭਗਵੰਤ ਮਾਨ ਅੱਜ ਪਵਨ ਟੀਨੂੰ ਦੇ ਹੱਕ ''ਚ ਕੱਢਣਗੇ ਰੋਡ ਸ਼ੋਅ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

05/17/2024 4:36:53 PM

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਚਲਾਏ ਜਾ ਰਹੇ ਮਿਸ਼ਨ 13-0 ਦੇ ਤਹਿਤ ਇਹ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਜਲੰਧਰ ਦੇ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿਚ ਵੀ ਰੋਡ ਸ਼ੋਅ ਕੱਢਣਗੇ। ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਵਨ ਕੁਮਾਰ ਟੀਨੂੰ ਅਤੇ ਹੁਸ਼ਿਆਰਪੁਰ ਵਿਚ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਵਾਲੇ ਹਨ। 

ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਇਹ ਰੋਡ ਸ਼ੋਅ ਕਰਨਗੇ। ਇਸ ਤੋਂ ਪਹਿਲਾਂ ਮਾਨ ਹੁਸ਼ਿਆਰਪੁਰ ਵਿਚੋਂ ਹੋ ਕੇ ਜਲੰਧਰ ਪਹੁੰਚਣਗੇ। ਕਰਤਾਰਪੁਰ ਦੇ ਸ਼ਹੀਦ ਭਗਤ ਸਿੰਘ ਚੌਂਕ ਦੀ ਫਰਨੀਚਰ ਮਾਰਕਿਟ ਦੇ ਕੋਲ ਇਹ ਰੋਡ ਸ਼ੋਅ ਕਰੀਬ 6 ਵਜੇ ਸ਼ੁਰੂ ਕੀਤਾ ਜਾਵੇਗਾ ਅਤੇ ਕਰਤਾਰਪੁਰ ਸਿਟੀ ਵਿਚ ਵੀ ਖ਼ਤਮ ਕਰ ਦਿੱਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਸਾਰੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ਸਿਟੀ ਪੁਲਸ ਨੇ ਸੁਰੱਖਿਆ ਵਧਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਵਾਲੇ ਰੂਟ ਦੇ ਚੱਪੇ--ਚੱਪੇ 'ਤੇ ਪੁਲਸ ਨਜ਼ਰ ਰੱਖ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News