CM ਭਗਵੰਤ ਮਾਨ 12 ਤਾਰੀਖ਼ ਨੂੰ ਕਰਨਗੇ ਹੁਸ਼ਿਆਰਪੁਰ ਦਾ ਦੌਰਾ

Thursday, Mar 07, 2024 - 06:38 PM (IST)

CM ਭਗਵੰਤ ਮਾਨ 12 ਤਾਰੀਖ਼ ਨੂੰ ਕਰਨਗੇ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ (ਘੁੰਮਣ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮਿਲਣੀ ਕਰਨਗੇ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮਿਲਣੀ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਤੋਂ ਕੀਤੀ ਸੀ ਅਤੇ 12 ਮਾਰਚ ਨੂੰ ਉਹ ਜ਼ਿਲ੍ਹੇ ਵਿਚ ਦੂਜੀ ਵਾਰ ਸਰਕਾਰ-ਵਪਾਰ ਮਿਲਣੀ ਲਈ ਆ ਰਹੇ ਹਨ।

ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਾਰੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਵਾਉਣ ਸਬੰਧੀ ਸੁਝਾਅ ਲਏ। ਇਸ ਦੌਰਾਨ ਉਨ੍ਹਾਂ ਨਾਲ ਐੱਸ. ਐੱਸ. ਪੀ. ਸੁਰਿੰਦਰ ਲਾਂਬਾ, ਚੇਅਰਮੈਨ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ. ਪੀ. ਮੇਜਰ ਸਿੰਘ, ਐੱਸ. ਡੀ. ਐੱਮ. ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨੂੰ ਮਿਲਣ ਲਈ ਜ਼ਿਲ੍ਹੇ ਵਿਚ ਦੂਜੀ ਵਾਰ ਆ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਸੁਰੱਖਿਆ ਅਤੇ ਟਰੈਫਿਕ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News