ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀਨਾਨਗਰ ਵਿਖੇ ਓਵਰਬ੍ਰਿਜ ਦਾ ਕਰਨਗੇ ਉਦਘਾਟਨ

Sunday, Jul 28, 2024 - 06:38 PM (IST)

ਦੀਨਾਨਗਰ(ਹਰਜਿੰਦਰ  ਸਿੰਘ ਗੋਰਾਇਆ): ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਬਣੇ ਨਵੇਂ ਕਰੋੜਾਂ ਰੁਪਏ ਦੀ ਲਾਗਤ ਨਾਲ ਰੇਲਵੇ ਓਵਰਬ੍ਰਿਜ ਦਾ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਉਦਘਾਟਨ ਕਰਨ ਲਈ ਪਹੁੰਚ ਰਹੇ ਹਨ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਰੋੜਾਂ ਰੁਪਏ ਦੀ ਲਾਗਤ ਨਾਲ ਇਹ ਪੁੱਲ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ। ਜਿਸ ਦਾ ਰਸਮੀ ਉਦਘਾਟਨ ਕੱਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤਾ ਜਾਵੇਗਾ ।

 ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ

ਉਹਨਾਂ ਦੱਸਿਆ ਕਿ ਇਸ ਪੁੱਲ ਦੇ ਖੁੱਲਣ ਨਾਲ ਸੈਂਕੜੇ ਪਿੰਡਾਂ ਦੇ ਲੋਕਾਂ ਨੂੰ ਆਉਣ ਜਾਣ ਦੀ ਸਹੂਲਤ ਮਿਲੇਗੀ ਅਤੇ ਇਸ ਪੁੱਲ ਨਾਲ ਲੋਕਾਂ ਦਾ ਆਉਣ ਜਾਣ ਦਾ 7-8 ਕਿਲੋਮੀਟਰ ਦਾ ਸਫ਼ਰ ਵੀ  ਘੱਟ ਹੋ ਜਾਵੇਗਾ । ਉਹਨਾਂ ਕਿਹਾ ਕਿ ਭਲਕੇ ਭਗਵੰਤ ਮਾਨ ਇਸ ਪੁੱਲ ਦਾ ਕਰੀਬ  ਸਵੇਰੇ 11 ਵਜੇ ਉਦਘਾਟਨ ਕਰਨਗੇ ਅਤੇ ਜਿਸ ਤੋਂ ਉਪਰੰਤ ਲੋਕਾਂ ਨੂੰ ਇਹ ਪੁੱਲ ਸਮਰਪਿਤ ਕੀਤਾ ਜਾਵੇਗਾ । ਉਧਰ ਇਸ ਨੂੰ ਲੈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਅਤੇ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ ਹੈ। 

 ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News