ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Wednesday, Mar 01, 2023 - 06:26 PM (IST)

ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਭਲਕੇ ਵੀਰਵਾਰ ਨੂੰ ਦਿੱਲੀ ਵਿਖੇ ਹੋਵੇਗੀ। ਤਿੰਨ ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ  ਮੁੱਖ ਮੰਤਰੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ...ਤਾਂ ਇਸ ਲਈ ਕੀਤਾ ਗਿਆ ਪੰਜਾਬੀ ਯੂਨੀਵਰਸਿਟੀ ’ਚ ਨਵਜੋਤ ਦਾ ਕਤਲ, ਸਾਹਮਣੇ ਆਇਆ ਪੂਰਾ ਸੱਚ

ਸੂਤਰਾਂ ਮੁਤਾਬਕ ਅਜਨਾਲਾ ’ਚ ਵਾਪਰੀ ਘਟਨਾ ਦੇ ਬਾਰੇ ਵੀ ਇਸ ਮੀਟਿੰਗ ਵਿਚ ਚਰਚਾ ਕੀਤੀ ਜਾ ਸਕਦੀ ਹੈ। ਅਜਨਾਲਾ ਕਾਂਡ ਤੋਂ ਬਾਅਦ ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਉਧਰ ਕੇਂਦਰੀ ਸਰਕਾਰ ਵਲੋਂ ਪੰਜਾਬ ਦੇ ਸਾਰੇ ਘਟਨਾਕ੍ਰਮ ’ਤੇ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਅਜਨਾਲਾ ’ਚ ਵਾਪਰੀ ਘਟਨਾ ਸੰਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਮੰਗੀ ਸੀ।

 ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News