350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅੱਜ CM ਮਾਨ ਹੋਣਗੇ ਨਤਮਸਤਕ
Saturday, Oct 25, 2025 - 11:45 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)–'ਹਿੰਦ ਦੀ ਚਾਦਰ', ਸਰਬੰਸ ਦਾਨੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਕੌਮੀ ਰਾਜਧਾਨੀ ਦਿੱਲੀ ਸਥਿਤ ਪਵਿੱਤਰ ਅਸਥਾਨਾਂ ਤੋਂ ਹੋਵੇਗੀ। ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰ ਮਰਿਆਦਾ ਅਨੁਸਾਰ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਦੇ ਨਾਲ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਥਾਨਾਂ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 25 ਅਕਤੂਬਰ ਨੂੰ ਸਵੇਰੇ 11:30 ਵਜੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਪਹੁੰਚਣਗੇ। ਉਨ੍ਹਾਂ ਨਾਲ ਪੰਜਾਬ ਕੈਬਨਿਟ ਦੇ ਹੋਰ ਮੰਤਰੀ ਵੀ ਮੌਜੂਦ ਰਹਿਣਗੇ। ਸਾਰੇ ਮੰਤਰੀ ਸਾਂਝੇ ਤੌਰ 'ਤੇ ਰੁਮਾਲਾ ਸਾਹਿਬ ਭੇਟ ਕਰਨਗੇ ਅਤੇ (ਸਵੇਰੇ 11 ਵਜੇ ਹੋਣ ਵਾਲੀ) ਸਰਬੱਤ ਦੇ ਭਲੇ ਦੀ ਅਰਦਾਸ ’ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਭਾਜਪਾ ਦਾ ਸੀਨੀਅਰ ਆਗੂ 'ਆਪ' 'ਚ ਸ਼ਾਮਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
