'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ CM ਭਗਵੰਤ ਮਾਨ 8 ਮਈ ਨੂੰ ਕਰਨਗੇ ਟਾਂਡਾ ਦਾ ਦੌਰਾ
Monday, May 05, 2025 - 02:35 PM (IST)

ਟਾਂਡਾ ਉੜਮੁੜ/ਚੰਡੀਗੜ੍ਹ (ਪਰਮਜੀਤ ਸਿੰਘ ਮੋਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 8 ਮਈ ਨੂੰ ਵਿਧਾਨ ਸਭਾ ਹਲਕਾ ਟਾਂਡਾ ਦੇ ਪਿੰਡ ਜਲਾਲਪੁਰ ਦਾ ਦੌਰਾ ਕਰਨਗੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ 7 ਮਈ ਨੂੰ ਸਵੇਰੇ 11 ਵਜੇ ਜਲਾਲਪੁਰ ਬੇਗੋਵਾਲ ਰੋਡ ਸਥਿਤ ਸਚਿਨ ਪੈਲੇਸ ਪਹੁੰਚ ਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜਾਗਰੂਕ ਕਰਨਗੇ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਖ਼ਤ ਹੁਕਮ ਹੋ ਗਏ ਜਾਰੀ
ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਨਸ਼ਾ ਮੁਕਤੀ ਮੋਰਚਾ ਵਿਧਾਨ ਸਭਾ ਹਲਕਾ ਆਂਡਾ ਦੇ ਕੋਆਰਡੀਨੇਟਰ ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਅਤੇ ਪੁਲਸ ਪ੍ਰਸ਼ਾਸਨ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਜਾਣਕਾਰੀ ਦੇਣਗੇ ਅਤੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਂਦੇ ਹੋਏ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਲਾਮਬੰਦ ਕਰਨਗੇ। ਇਸ ਸਬੰਧੀ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਟਾਂਡਾ ਆਉਣ ਦੀ ਸੂਰਤ ਵਿੱਚ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਮੱਦੇ ਨਜ਼ਰ ਪੂਰੀ ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਜਲੰਧਰ ਦਾ ਇਹ ਰਸਤਾ ਹੋ ਗਿਆ ਬੰਦ! ਲੋਕਾਂ ਲਈ ਖੜ੍ਹੀ ਹੋ ਰਹੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e