26 ਜਨਵਰੀ ਨੂੰ CM ਮਾਨ ਸਣੇ ਕੈਬਨਿਟ ਮੰਤਰੀ ਪੰਜਾਬ 'ਚ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ, ਦੇਖੋ ਪੂਰੀ ਲਿਸਟ
Saturday, Jan 03, 2026 - 07:43 AM (IST)
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਇਹ ਵੀ ਪੜ੍ਹੋ- ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਿਰੋਜ਼ਪੁਰ, ਉਦਯੋਗ ਤੇ ਵਣਜ, ਨਿਵੇਸ਼ ਤੇ ਪ੍ਰੋਤਸਾਹਨ, ਪ੍ਰਵਾਸੀ ਭਾਰਤੀ ਮਾਮਲੇ ਅਤੇ ਊਰਜਾ ਮੰਤਰੀ ਸੰਜੀਵ ਅਰੋੜਾ ਫਰੀਦਕੋਟ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਮਲੇਰਕੋਟਲਾ, ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਲੁਧਿਆਣਾ, ਮਾਇਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਜਲੰਧਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਮਾਨਸਾ, ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਐੱਸ.ਏ.ਐੱਸ. ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਇਹ ਵੀ ਪੜ੍ਹੋ- ਦੂਜੀ ਜਨਾਨੀ ਮਗਰ ਲੱਗਿਆ ਸੀ ਪਿਓ! ਅੱਕੇ ਮੁੰਡਿਆਂ ਨੇ 5 ਲੱਖ ਦੀ ਸੁਪਾਰੀ ਦੇ ਕੇ ਪਵਾ'ਤੀ ਗੇਮ...
Related News
ਪਰਗਟ ਸਿੰਘ ਦਾ CM ਮਾਨ ਨੂੰ ਤਿੱਖਾ ਸਵਾਲ: 'ਬੀਜ਼ ਬਿੱਲ' 'ਤੇ ਬੋਲੇ ਪਰ ਪੰਜਾਬ ਵਿਰੋਧੀ ਬਾਕੀ ਕਾਨੂੰਨਾਂ 'ਤੇ ਚੁੱਪੀ ਕਿਉ
