ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਪਿੰਡਾਂ ਲਈ ਵੱਡਾ ਐਲਾਨ
Monday, Aug 21, 2023 - 06:31 PM (IST)
ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤਾਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈ ਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਅਤੇ ਸਰਪੰਚ ਦੀ ਚੋਣ ਕਰਨਗੇ, ਉਸ ਪਿੰਡ ਦੀ ਪੰਚਾਇਤ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਜਿਸ ਨਾਲ ਪਿੰਡ ਦੇ ਹੋਰ ਵਿਕਾਸ ਹੋ ਸਕੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕਰਦਿਆਂ ਆਖਿਆ ਕਿ ਵੱਧ ਤੋਂ ਵੱਧ ਪਿੰਡ ਸਾਡੇ ਇਸ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਪਿੰਡਾਂ ਨੂੰ ਵਿਕਾਸ ਵੱਲ ਲੈਕੇ ਜਾਣਗੇ। ਮੁੱਖ ਮੰਤਰੀ ਨੇ ਪਿੰਡਾਂ ਦੇ ਲੋਕਾਂ ਨੇ ਆਖਿਆ ਹੈ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਵਿਸ਼ੇਸ਼ ਦਾ ਨਾ ਚੁਣ ਕੇ ਸਗੋਂ ਉਸ ਵਿਅਕਤੀ ਨੂੰ ਚੁਣਿਆ ਜਾਵੇ ਜਿਹੜਾ ਪਿੰਡ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾ ਸਕੇ।
ਇਹ ਵੀ ਪੜ੍ਹੋ : ਤੜਕੇ 4 ਵਜੇ ਵੱਡੀ ਗਿਣਤੀ ਪੁਲਸ ਨੇ ਮਲੋਟ ਤੇ ਗਿੱਦੜਬਾਹਾ ਦੇ ਪਿੰਡਾਂ ਨੂੰ ਪਾਇਆ ਘੇਰਾ, ਜਾਣੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8