CM ਚੰਨੀ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ’ਚ ਆਂਗਣਵਾੜੀ ਵਰਕਰਾਂ 12 ਦਸੰਬਰ ਨੂੰ ਕਰਨਗੀਆਂ ਰੋਸ ਮਾਰਚ
Friday, Dec 10, 2021 - 01:00 PM (IST)
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ 12 ਦਸੰਬਰ ਦਿਨ ਐਤਵਾਰ ਨੂੰ ਕੀਤਾ ਜਾਵੇਗਾ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਯੂਨੀਅਨ ਦੇ ਵਫ਼ਦ ਨਾਲ ਮੰਗਾਂ ਮੰਨਣ ਸਬੰਧੀ ਗੱਲਬਾਤ ਕਰਕੇ ਮੁੱਖ ਮੰਤਰੀ ਮੁੱਕਰ ਗਏ ਹਨ ਅਤੇ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦੀ ਕੋਈ ਗੱਲ ਨਹੀਂ ਰੱਖੀ ਗਈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਉਨ੍ਹਾਂ ਨੇ ਕਿਹਾ ਕਿ ਇਸੇ ਕਰ ਕੇ ਜਥੇਬੰਦੀ ਵੱਲੋਂ ਆਪਣਾ ਪਹਿਲਾਂ ਵਾਲਾ ਉਲੀਕਿਆਂ ਹੋਇਆ ਪ੍ਰੋਗਰਾਮ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਦੇ ਪਿੰਡਾਂ ਵਿੱਚ ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪੁੱਜ ਕੇ ਚੰਨੀ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ। ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਦਿੱਤਾ ਜਾਵੇ, ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ