ਵੱਡੀ ਖ਼ਬਰ: PM ਮੋਦੀ ਦੀ ਰੈਲੀ ਕਾਰਨ ਸੁਜਾਨਪੁਰ ’ਚ ਮੁੜ ਰੋਕਿਆ ਗਿਆ CM ਚੰਨੀ ਦਾ ਹੈਲੀਕਾਪਟਰ
Monday, Feb 14, 2022 - 05:43 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਹੁਸ਼ਿਆਰਪੁਰ ਤੋਂ ਬਾਅਦ ਹੁਣ ਸੁਜਾਨਪੁਰ ਤੋਂ ਵੀ ਮੁੜ ਉਡਾਉਣ ਦੀ ਮਨਜ਼ਰੂੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਮੁੱਖ ਮੰਤਰੀ ਬਹੁਤ ਪਰੇਸ਼ਾਨ ਹੋ ਰਹੇ ਹਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ ਅੱਜ ਜਲੰਧਰ ’ਚ ਰੈਲੀ ਸੀ, ਜਿਸ ਕਾਰਨ ਨੋ ਫਲਾਈ ਜ਼ੋਨ ਦੇ ਚੱਲਦਿਆਂ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਉਡਾਉਣ ਦੀ ਪ੍ਰਸ਼ਾਸਨ ਵਲੋਂ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼
ਸੁਜਾਨਪੁਰ ਤੋਂ ਦੁਬਾਰਾ ਹੈਲੀਕਾਪਟਰ ਰੋਕੇ ਜਾਣ ’ਤੇ ਮੁੱਖ ਮੰਤਰੀ ਚੰਨੀ ਗੁੱਸੇ ’ਚ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਹਾਂ ਕੋਈ ਅੱਤਵਾਦੀ ਨਹੀਂ। ਸਵੇਰੇ ਮੇਰੇ ਹੈਲੀਕਾਪਟਰਨੂੰ ਹੁਸ਼ਿਆਰਪੁਰ ਤੋਂ ਰੋਕ ਦਿੱਤਾ ਗਿਆ ਸੀ ਅਤੇ ਹੁਣ ਸੁਜਾਨਪੁਰ ਤੋਂ ਰੋਕ ਦਿੱਤਾ ਗਿਆ। ਚੰਨੀ ਨੇ ਕਿਹਾ ਕਿ ਮੈਨੂੰ ਬਿਨਾਂ ਕਿਸੇ ਕਾਰਨ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਜਿਹਾ ਸਭ ਕੁਝ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਹੈ। ਇੱਕ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਰੋਕਣਾ ਬਹੁਤ ਗਲਤ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਹੁਸ਼ਿਆਰਪੁਰ ਵਿਚ ਕੀਤੀ ਜਾਣ ਵਾਲੀ ਚੋਣ ਰੈਲੀ ਵਿਚ ਮੁੱਖ ਮੰਤਰੀ ਚੰਨੀ ਨੇ ਵੀ ਸ਼ਾਮਿਲ ਹੋਣਾ ਸੀ। ਹੈਲੀਕਾਪਟਰ ਨੂੰ ਮਨਜ਼ੂਰੀ ਨਾ ਮਿਲਣ ਕਾਰਨ ਮੁੱਖ ਮੰਤਰੀ ਚੰਨੀ ਰਾਹੁਲ ਗਾਂਧੀ ਦੀ ਰੈਲੀ ਵਿੱਚ ਪਹੁੰਚ ਨਹੀਂ ਸਕੇ। ਮੁੱਖ ਮੰਤਰੀ ਚੰਨੀ ਨੂੰ ਹੁਸ਼ਿਆਰਪੁਰ ਤੋਂ ਸੁਜਾਨਪੁਰ ਭੇਜ ਦਿੱਤਾ ਗਿਆ ਅਤੇ ਹੁਣ ਸੁਜਾਨਪੁਰ ਤੋਂ ਵੀ ਚੰਨੀ ਦੇ ਹੈਲੀਕਾਪਟਰ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਚੰਨੀ ਨੇ ਹੁਣ ਜਲੰਧਰ ’ਚ ਹੋਣ ਵਾਲੀ ਰੈਲੀ ’ਚ ਪਹੁੰਚਣਾ ਹੈ, ਜਿਸ ਕਾਰਨ ਉਹ ਕਾਰ ’ਚ ਸਫ਼ਰ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਨੋਟ - ਇਸ ਘਟਨਾ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ