CM ਚੰਨੀ ਦੇ ਚਚੇਰੇ ਭਰਾ ਜਸਵਿੰਦਰ ਧਾਲੀਵਾਲ ਨੇ ਫੜਿਆ ਭਾਜਪਾ ਦਾ ਪੱਲਾ

Tuesday, Jan 11, 2022 - 11:12 PM (IST)

CM ਚੰਨੀ ਦੇ ਚਚੇਰੇ ਭਰਾ ਜਸਵਿੰਦਰ ਧਾਲੀਵਾਲ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ-ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ’ਚ ਜਸਵਿੰਦਰ ਸਿੰਘ ਧਾਲੀਵਾਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਧਾਲੀਵਾਲ ਪ੍ਰਧਾਨ ਮੰਤਰੀ ਚੰਨੀ ਦੇ ਚਚੇਰਾ ਭਰਾ ਹਨ। ਸ਼ੇਖਾਵਤ ਅਤੇ ਹੋਰ ਭਾਜਪਾ ਨੇਤਾਵਾਂ ਦੀ ਮੌਜੂਦਗੀ ’ਚ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ  ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।

PunjabKesari

ਇਹ ਵੀ ਪੜ੍ਹੋ : ਸੋਨੀਆ ਗਾਂਧੀ ਨੇ 13 ਨੂੰ ਬੁਲਾਈ CEC ਦੀ ਬੈਠਕ, ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਦੀ ਉਮੀਦ

ਜ਼ਿਕਰਯੋਗ ਹੈ ਕਿ ਚੋਣਾਂ ਦੇ ਨੇੜੇ ਆਉਂਦੇ ਹੀ ਨੇਤਾਵਾਂ ਦਾ ਇਕ-ਦੂਜੀ ਪਾਰਟੀ ’ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਹੋਰ ਪਾਰਟੀਆਂ ਦੇ ਕਈ ਵੱਡੇ ਨੇਤਾਵਾਂ ਨੂੰ ਆਪਣੇ ਨਾਲ ਜੋੜਿਆ ਹੈ।

ਇਹ ਵੀ ਪੜ੍ਹੋ : ਅਗਾਊਂ ਜ਼ਮਾਨਤ ਮਿਲਣ ਮਗਰੋਂ ਬੋਲੇ ਬਿਕਰਮ ਮਜੀਠੀਆ, ਕਿਹਾ-ਕਾਂਗਰਸ ਸਰਕਾਰ ਨੇ ਕਾਨੂੰਨ ਛਿੱਕੇ ਟੰਗਿਆ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News