ਤਲਖ਼ੀ ਮਗਰੋਂ ਇਕ ਮੰਚ ''ਤੇ ''ਚੰਨੀ-ਸਿੱਧੂ'', ਸ਼ਾਮ 4 ਵਜੇ ਸਾਂਝੇ ਤੌਰ ''ਤੇ ਕਰਨਗੇ ਪ੍ਰੈੱਸ ਕਾਨਫਰੰਸ
Wednesday, Nov 10, 2021 - 01:57 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਸ਼ਾਮ 4 ਵਜੇ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਹ ਪ੍ਰੈੱਸ ਕਾਨਫਰੰਸ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਰੱਖੀ ਗਈ ਹੈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਉੱਠ ਰਹੇ ਸਵਾਲਾਂ ਦੇ ਜਵਾਬ ਚੰਨੀ ਅਤੇ ਸਿੱਧੂ ਵੱਲੋਂ ਮੀਡੀਆ ਨੂੰ ਦਿੱਤੇ ਜਾਣਗੇ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਉਨ੍ਹਾਂ ਤੋਂ ਦੂਰੀ ਬਣਾਈ ਹੋਈ ਸੀ ਅਤੇ ਦੋਹਾਂ ਵਿਚਕਾਰ ਤਲਖ਼ੀ ਵੱਧ ਗਈ ਸੀ। ਹੁਣ ਇਸ ਤਲਖ਼ੀ ਮਗਰੋਂ ਚੰਨੀ ਅਤੇ ਸਿੱਧੂ ਇੱਕੋ ਮੰਚ 'ਤੇ ਦਿਖਾਈ ਦੇਣ ਲੱਗੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਮੰਗਲਵਾਰ ਨੂੰ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਗੱਲਬਾਤ ਲਈ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨੇ ਸਰਕਾਰ ਦੇ ਫ਼ੈਸਲਿਆਂ ’ਤੇ ਇਕ-ਦੂਜੇ ਦੀ ਪਿੱਠ ਥਾਪੜੀ ਸੀ। ਹੁਣ ਇਕ ਵਾਰ ਫਿਰ ਸਿੱਧੂ ਅਤੇ ਚੰਨੀ ਵੱਲੋਂ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : CM ਚੰਨੀ ਨੇ ਸਿੱਧੂ ਨਾਲ ਬੈਠਦੇ ਹੀ ਗੁਣਗੁਣਾਇਆ ਗੀਤ, 'ਜਿੱਥੇ ਚੱਲੇਂਗਾ ਚੱਲੂੰਗੀ ਨਾਲ ਤੇਰੇ, ਵੇ ਟਿਕਟਾਂ ਦੋ ਲੈ ਲਈਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ