ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ! CM ਚੰਨੀ ਤੇ ਸੋਨੂੰ ਸੂਦ ਵਿਚਾਲੇ ਮੁਲਾਕਾਤ ਦੀ ਚਰਚਾ

11/13/2021 9:50:46 AM

ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਆਉਣ ਵਾਲੇ ਸਮੇਂ ਦੌਰਾਨ ਵੱਡੇ ਧਮਾਕੇ ਦੇ ਆਸਾਰ ਨਜ਼ਰ ਆ ਰਹੇ ਹਨ। ਅਸਲ 'ਚ ਇੱਥੇ ਇਕ ਵੱਡੇ ਹੋਟਲ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਚਕਾਰ ਮੁਲਾਕਾਤ ਦੀ ਚਰਚਾ ਹੈ। ਮੁੱਖ ਮੰਤਰੀ ਚੰਨੀ ਅਤੇ ਸੋਨੂੰ ਸੂਦ ਵਿਚਾਲੇ ਇਹ ਮੁਲਾਕਾਤ ਕਿਸੇ ਵਿਸ਼ੇ ਨੂੰ ਲੈ ਕੇ ਹੋਈ ਹੈ, ਇਸ ਬਾਰੇ ਅਜੇ ਸੰਸ਼ੋਪੰਜਾ ਬਣਿਆ ਹੋਇਆ ਹੈ। ਇਸ ਮੁਲਾਕਾਤ ਨੂੰ ਸਿਆਸੀ ਮਾਹਿਰਾਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਨੂੰ ਸੂਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਜਿਸ ਤੋਂ ਬਾਅਦ ਸੋਨੂੰ ਸੂਦ ਦੇ ਸਿਆਸਤ 'ਚ ਕਦਮ ਰੱਖਣ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਅਰਵਿੰਦ ਕੇਜਰੀਵਾਲ ਵੱਲੋਂ ਮੋਗਾ ਦੌਰਾ ਰੱਦ ਕਰਨ ਤੋਂ ਬਾਅਦ ਸੋਨੂੰ ਸੂਦ ਦਾ ਸਿਆਸਤ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਦੇ ਦਮਦਾਰ ਭਾਸ਼ਣ ਨੇ ਮੋਹ ਲਿਆ ਕਾਂਗਰਸੀਆਂ ਦਾ ਦਿਲ

ਸੋਨੂੰ ਸੂਦ ਨੇ ਸਪੱਸ਼ਟ ਕੀਤਾ ਸੀ ਕਿ ਉਹ ਸਿਆਸਤ 'ਚ ਪ੍ਰਵੇਸ਼ ਨਹੀਂ ਕਰ ਰਹੇ ਹਨ। ਸੋਨੂੰ ਸੂਦ ਵੱਲੋਂ ਉਨ੍ਹਾਂ ਖ਼ਬਰਾਂ ਨੂੰ ਵੀ ਸਿਰੇ ਤੋਂ ਨਕਾਰਿਆ ਗਿਆ, ਜਿਨ੍ਹਾਂ 'ਚ ਉਨ੍ਹਾਂ ਦੇ ਸਿਆਸਤ 'ਚ ਸ਼ਾਮਲ ਹੋਣ ਦੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਮੇਰਾ ਸਿਆਸਤ 'ਚ ਆਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਮੇਰੀ ਪਹਿਲ ਫ਼ਿਲਮਾਂ 'ਚ ਕੰਮ ਕਰਨਾ ਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News