ਵੱਡੀ ਖ਼ਬਰ : CM ਚੰਨੀ ਨੇ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ’ਚ ਕੀਤਾ ਵਾਧਾ, ਕੀਤਾ ਇਹ ਵਾਅਦਾ

Tuesday, Jan 04, 2022 - 06:22 PM (IST)

ਵੱਡੀ ਖ਼ਬਰ : CM ਚੰਨੀ ਨੇ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ’ਚ ਕੀਤਾ ਵਾਧਾ, ਕੀਤਾ ਇਹ ਵਾਅਦਾ

ਰੋਪੜ/ ਮੋਰਿੰਡਾ (ਵੈੱਬ ਡੈਸਕ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਰਿੰਡਾ ਦੀ ਦਾਣਾ ਮੰਡੀ ਪਹੁੰਚੇ, ਜਿਥੇ ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਚੰਨੀ ਨੇ ਪਿਛਲੇ ਕਾਫ਼ੀ ਸਮੇਂ ਤੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਮੰਨ ਲਈਆਂ ਹਨ। ਆਂਗਨਵਾੜੀ ਵਰਕਰਾਂ ਨੂੰ ਸਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਵਧਾ ਕੇ 9500 ਰੁਪਏ ਕਰਨ ਦਾ ਐਲਾਨ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਦੇ ਨਾਲ ਹੀ ਆਂਗਨਵਾੜੀ ਹੈਲਪਰ ਦੀ ਤਨਖ਼ਾਹ ਵਧਾ ਕੇ 5100 ਰੁਪਏ ਅਤੇ ਆਂਗਨਵਾੜੀ ਵਰਕਰਾਂ ਮਿੰਨੀ ਦੀ ਤਨਖ਼ਾਹ 6300 ਰੁਪਏ ਕਰ ਦਿੱਤੀ ਹੈ। ਤਨਖ਼ਾਹ ਦੇ ਨਾਲ-ਨਾਲ ਸਾਨਾਲਾ ਇਨਕ੍ਰੀਮੈਂਟ ਵੀ ਲਾਇਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਵਰਗ ਦੇ ਭਲੇ ਲਈ ਕੰਮ ਕਰਨਾ ਚਾਹੁੰਦਾ ਹਾਂ। ਸਾਡੀ ਸਰਕਾਰ ਦਾ ਟੀਚਾ ਇਹ ਹੈ ਕਿ ਸਭ ਨੂੰ ਚੰਗਾ ਜੀਵਨ ਮਿਲੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਅੱਜ ਸਭ ਤੋਂ ਸਸਤੀ ਬਿਜਲੀ ਮਿਲ ਰਹੀ ਹੈ, ਜੋ ਹੋਰ ਕੋਈ ਨਹੀਂ ਦੇ ਰਿਹਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਪਰੀ ਦੁਖਦ ਘਟਨਾ : ਸੀਵਰੇਜ ’ਚ ਡਿੱਗਣ ਕਾਰਨ 2 ਸਾਲਾ ਬੱਚੇ ਦੀ ਮੌਤ (ਵੀਡੀਓ)

ਮੁੱਖ ਮੰਤਰੀ ਨੇ ਕਿਹਾ ਕਿ 2 ਕਿਲੋਵਾਟ ਵਾਲਿਆਂ ਦੇ ਪੁਰਾਣੇ ਸਾਰੇ ਬਕਾਏ ਮੁਆਫ਼ ਕਰ ਦਿੱਤੇ ਗਏ ਹਨ। ਪੈਟਰੋਲ 10 ਅਤੇ ਡੀਜ਼ਲ 5 ਰੁਪਏ ਸਸਤਾ ਕੀਤਾ ਗਿਆ ਹੈ। ਅਕਾਲੀ ਦਲ ’ਤੇ ਨਿਸ਼ਾਨਾ ਲਗਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਪੈਸਾ ਬਾਦਲਾਂ ਅਤੇ ਰਾਜਿਆਂ ਦੇ ਘਰ ਨਹੀਂ ਜਾ ਰਿਹਾ। ਲੋਕਾਂ ਦੇ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਨੂੰ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਕੋਰੋਨਾ ਪੀੜਤ ਹੋਣ ’ਤੇ ਮੁੱਖ ਮੰਤਰੀ ਚੰਨੀ ਨੇ ਕੇਜਰੀਵਾਲ ਨੂੰ ਫੋਨ ਕੀਤਾ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕਾਮਨਾ ਕਰਦਾ ਹਾਂ ਕਿ ਉਹ ਜਲਦੀ ਠੀਕ ਹੋ ਜਾਣ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News