ਕੈਪਟਨ ਮਗਰੋਂ CM ਚੰਨੀ ਤੇ ਬਿਕਰਮ ਮਜੀਠੀਆ ਚੋਣਾਂ 'ਚ ਬਣਾਉਣ ਜਾ ਰਹੇ ਨੇ ਇਹ ਰਿਕਾਰਡ

01/31/2022 2:59:22 PM

ਲੁਧਿਆਣਾ (ਹਿਤੈਸ਼) - ਪੰਜਾਬ 'ਚ ਵਿਧਾਨ ਸਭਾ ਚੋਣਾਂ 20 ਫਰਵਰੀ, 2022 ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ-ਹਾਰ ਤੋਂ ਇਲਾਵਾ ਲੀਡਰਾਂ ਵਲੋਂ ਇੱਕੋ ਸਮੇਂ ਦੋ ਸੀਟਾਂ 'ਤੇ ਚੋਣ ਲੜਨ ਦਾ ਰਿਕਾਰਡ ਵੀ ਇਸ ਵਾਰ ਬਣਨ ਜਾ ਰਿਹਾ ਹੈ। ਇਸ ਦੌਰਾਨ ਜੇਕਰ ਗੱਲ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਕੀਤੀ ਜਾਵੇ ਤਾਂ ਉਸ ਸਮੇਂ ਸਾਬਕਾ ਕੈਪਟਨ ਅਮਰਿੰਦਰ ਸਿੰਘ ਨੇ ਇਕੱਲਿਆਂ ਹੀ ਕਾਂਗਰਸ ਪਾਰਟੀ ਵਲੋਂ ਪਟਿਆਲਾ ਦੇ ਨਾਲ-ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਲੰਬੀ ਤੋਂ ਚੋਣ ਲੜੀ ਸੀ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ

2022 ਦੀਆਂ ਵਿਧਾਨ ਸਭਾ ਚੋਣਾਂ ’ਚ ਇਹ ਅੰਕੜਾ ਦੁੱਗਣਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਆਪਣੀ ਰਵਾਇਤੀ ਸੀਟ ਮਜੀਠਾ ਤੋਂ ਚੋਣ ਲੜਨ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅੰਮ੍ਰਿਤਸਰ ਪੂਰਬੀ ਤੋਂ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮਜੀਠੀਆ 2022 ਦੀਆਂ ਵਿਧਾਨ ਸਭਾ ਚੋਣਾਂ 2 ਹਲਕਿਆਂ ’ਚੋਂ ਲੜਨ ਜਾ ਰਹੇ ਹਨ। ਦੂਜੇ ਪਾਸੇ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਚਮਕੌਰ ਸਾਹਿਬ ਦੇ ਨਾਲ-ਨਾਲ ਬਰਨਾਲਾ ਜ਼ਿਲ੍ਹੇ ਦੀ ਭਦੋੜ ਸੀਟ ਤੋਂ ਚੋਣ ਲੜਨ ਦਾ ਫ਼ੈਸਲਾ ਕਰ ਦਿੱਤਾ। ਚੋਣ ਲੜਨ ਨੂੰ ਲੈ ਕੇ ਉਕਤ ਮਜੀਠੀਆ ਅਤੇ ਮੁੱਖ ਮੰਤਰੀ ਚੰਨੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਹਨ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਜਲਾਲਾਬਾਦ 'ਚ ਫਿਰੋਜ਼ਪੁਰ ਦੇ ਮੌਜੂਦਾ ਤੇ ਸਾਬਕਾ ਸੰਸਦ ਮੈਂਬਰ ਵਿਚਕਾਰ ਹੋਵੇਗਾ ਮੁਕਾਬਲਾ 
ਫ਼ਿਰੋਜ਼ਪੁਰ ਦੇ ਮੌਜੂਦਾ ਸਾਂਸਦ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜਲਾਲਾਬਾਦ ਸੀਟ ਤੋਂ ਚੋਣ ਲੜ ਰਹੇ ਹਨ। ਸੁਖਬੀਰ ਬਾਦਲ ਦਾ ਮੁਕਾਬਲਾ ਕਰਨ ਲਈ ਕਾਂਗਰਸ ਪਾਰਟੀ ਨੇ ਫ਼ਿਰੋਜ਼ਪੁਰ ਦੇ ਸਾਬਕਾ ਸੰਸਦ ਮੈਂਬਰ ਮੋਹਨ ਸਿੰਘ ਫਲੀਆਂਵਾਲਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੱਸ ਦੇਈਏ ਕਿ ਮੋਹਨ ਸਿੰਘ ਫਲੀਆਂਵਾਲਾ ਪਹਿਲਾਂ ਬਸਪਾ ਅਤੇ ਆਮ ਆਦਮੀ ਪਾਰਟੀ ਵਿੱਚ ਰਹਿ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News