ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਪ੍ਰਤੀ CM ਚੰਨੀ ਨੇ ਟਵੀਟ ਕਰ ਪ੍ਰਗਟਾਈ ਹਮਦਰਦੀ

10/11/2021 10:55:52 PM

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਵੱਲੋਂ ਇਕ ਟਵੀਟ ਕੀਤਾ ਗਿਆ ਹੈ ਜਿਸ 'ਚ ਉਨ੍ਹਾਂ ਜੰਮੂ-ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। 

ਇਹ ਵੀ ਪੜ੍ਹੋ- ਕੇਂਦਰ ਤੇ ਸੂਬਾ ਸਰਕਾਰ ਨੇ ਰਲ ਕੇ ਲੋਕਾਂ ਨੂੰ ਆਰਥਿਕ ਪੱਖੋਂ ਨਪੀੜਿਆ : ਹਰਸਿਮਰਤ ਬਾਦਲ

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅੱਤਵਾਦੀ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਸਾਡੇ ਬਹਾਦਰ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸਿਪਾਹੀ ਗੱਜਣ ਸਿੰਘ, ਐੱਨ. ਕੇ. ਮਨਦੀਪ ਸਿੰਘ, ਸਿਪਾਹੀ ਸਾਰਜ ਸਿੰਘ ਅਤੇ ਸਿਪਾਹੀ ਵੈਸਾਖ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮੈਂ ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।

ਇਹ ਵੀ ਪੜ੍ਹੋ- CM ਚੰਨੀ ਨੇ ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਫੌਜੀਆਂ ਦੇ ਪਰਿਵਾਰਾਂ ਲਈ ਕੀਤਾ ਇਹ ਐਲਾਨ

ਦੱਸ ਦੇਈਏ ਕੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ। 

Bharat Thapa

This news is Content Editor Bharat Thapa