CM ਚੰਨੀ ਨਾਲ ਕਿਸਾਨਾਂ ਦੀ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

11/17/2021 2:04:43 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਵੇਲੇ 32 ਕਿਸਾਨ  ਜੱਥੇਬੰਦੀਆਂ ਦੇ ਵਫ਼ਦ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਗੱਲਬਾਤ ਦੌਰਾਨ ਕਈ ਮੰਗਾਂ ਰੱਖੀਆਂ ਗਈਆਂ ਹਨ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਨਾਲ ਬੈਠਕ ਤੋਂ ਪਹਿਲਾਂ ਕਿਸਾਨਾਂ ਦਾ ਸਕਿਓਰਿਟੀ ਨਾਲ ਵਿਵਾਦ ਹੋ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਸਕੂਲਾਂ 'ਚ 8ਵੀਂ ਜਮਾਤ ਤੱਕ ਲੜਕਿਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ

PunjabKesari

ਕਿਸਾਨਾਂ ਦਾ ਦੋਸ਼ ਸੀ ਕਿ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਧੱਕੇ ਮਾਰੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਲੋਂ ਖ਼ੁਦ ਕਿਸਾਨਾਂ ਨੂੰ ਮਨਾਇਆ ਗਿਆ ਅਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਵੀ ਕਿਸਾਨਾਂ ਕੋਲੋਂ ਮੁਆਫ਼ੀ ਮੰਗੀ ਗਈ। ਇਸ ਤੋਂ ਬਾਅਦ ਕਿਸਾਨ ਮੁੱਖ ਮੰਤਰੀ ਨਾਲ ਬੈਠਕ ਕਰਨ ਲਈ ਰਾਜ਼ੀ ਹੋਏ ਸਨ। ਫਿਲਹਾਲ ਮੁੱਖ ਮੰਤਰੀ ਚੰਨੀ ਅਤੇ ਕਿਸਾਨਾਂ ਵਿਚਕਾਰ ਇਹ ਬੈਠਕ ਜਾਰੀ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਬਿਆਨ ਨੇ ਕਾਂਗਰਸੀ ਵਿਧਾਇਕਾਂ 'ਚ ਮਚਾਈ ਤੜਥੱਲੀ, ਨਹੀਂ ਸੁੱਝ ਰਿਹਾ ਕੋਈ ਰਾਹ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News