ਕਿਸਾਨਾਂ ਦੀ CM ਚੰਨੀ ਨਾਲ ਬੈਠਕ ਖ਼ਤਮ, 4 ਜਨਵਰੀ ਨੂੰ ਦੁਬਾਰਾ ਹੋਵੇਗੀ ਮੀਟਿੰਗ

Tuesday, Dec 28, 2021 - 01:19 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੰਗਲਵਾਰ ਨੂੰ ਇੱਥੇ ਮੀਟਿੰਗ ਹੋਈ। ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਇਸ ਮੀਟਿੰਗ ਦਾ ਮੁੱਦਾ ਸਨ। ਬੈਠਕ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦੁਆਇਆ ਗਿਆ ਕਿ ਉਨ੍ਹਾਂ ਦੇ ਮਸਲੇ ਜਲਦ ਹੀ ਹੱਲ ਕੀਤੇ ਜਾਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ

ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨ ਆਗੂਆਂ ਨੂੰ ਐੱਮ. ਐੱਸ. ਪੀ. ਗਾਰੰਟੀ ਅਤੇ ਕਮਿਸ਼ਨ ਬਣਾਉਣ ਦੀ ਵੀ ਗਾਰੰਟੀ ਦਿੱਤੀ ਗਈ। ਬੈਠਕ ਤੋਂ ਬਾਅਦ ਕਿਸਾਨਾਂ ਵੱਲੋਂ ਰੇਲ ਰੋਕੋ ਧਰਨਾ ਫਿਲਹਾਲ ਟਾਲਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 4 ਜਨਵਰੀ ਨੂੰ ਦੁਬਾਰਾ ਬੈਠਕ ਹੋਵੇਗੀ, ਜਿਸ ਦੌਰਾਨ ਅਗਲੀ ਰਣਨੀਤੀ ਘੜੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਕਿਹੋ ਜਿਹਾ ਰਹੇਗਾ 'ਮੌਸਮ', ਅਗਲੇ 5 ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News