CM ਚੰਨੀ ਨੇ ਡੇਰਾ ਬਾਬਾ ਮੁਰਾਦ ਸ਼ਾਹ ਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਟੇਕਿਆ ਮੱਥਾ
Sunday, Dec 26, 2021 - 09:24 PM (IST)
ਨਕੋਦਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ। ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ।
ਇਹ ਵੀ ਪੜ੍ਹੋ- ਕੋਰੋਨਾ ਆਫ਼ਤ ਦਰਮਿਆਨ ਐਕਸ਼ਨ 'ਚ ਕੇਜਰੀਵਾਲ ਸਰਕਾਰ, ਦਿੱਲੀ 'ਚ ਕੱਲ ਤੋਂ ਲੱਗੇਗਾ ਨਾਈਟ ਕਰਫ਼ਿਊ
ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਦਰਬਾਰ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਮੁੱਖ ਮੰਤਰੀ ਨੇ ਲੰਗਰ ਵੀ ਛਕਿਆ। ਮੁੱਖ ਮੰਤਰੀ ਨੇ ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ- ਪੰਜਾਬ ’ਚ ਇਸ ਵਾਰ ਬਣੇਗਾ ਨਵਾਂ ਇਤਿਹਾਸ : ਗਜੇਂਦਰ ਸਿੰਘ ਸ਼ੇਖਾਵਤ
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ ਜੀ ਜਲੰਧਰ ਜ਼ੋਨ ਜੀ. ਐਸ. ਢਿੱਲੋਂ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਅਤੇ ਕਾਂਗਰਸੀ ਆਗੂ ਨਵਜੋਤ ਦਹੀਆ, ਅਸ਼ਵਨ ਭੱਲਾ, ਸੋਨੂੰ ਢੇਸੀ, ਹਨੀ ਜੋਸ਼ੀ, ਸੁਖਵਿੰਦਰ ਕੋਟਲੀ, ਅੰਮਿ੍ਰਤਪਾਲ ਭੌਂਸਲੇ ਆਦਿ ਮੌਜੂਦ ਸਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।