CM ਚੰਨੀ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼, ਕਿਹਾ- ਸਮੇਂ ਸਿਰ ਪਹੁੰਚੋ ਦਫ਼ਤਰ

09/20/2021 10:20:16 PM

ਚੰਡੀਗੜ੍ਹ- ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਰਾਜ /ਜ਼ਿਲ੍ਹਾ/ ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤੱਕ ਲੋਕਾਂ ਲਈ ਉਪਲਬਧ ਰਹਿਣ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਨਿਸ਼ਾਨੇ ’ਤੇ ਆਏ ਪੰਜਾਬ ਦੇ ਨਵੇਂ CM ਚੰਨੀ

ਮੁੱਖ ਮੰਤਰੀ ਨੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।    

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਸਰਕਾਰੀ ਸਮੇਂ ਦੌਰਾਨ ਦਫਤਰਾਂ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ, ਪ੍ਰਬੰਧਕੀ ਸਕੱਤਰ/ਵਿਭਾਗ ਦੇ ਮੁਖੀ ਹਫਤੇ ਵਿੱਚ ਦੋ ਵਾਰ ਅਚਨਚੇਤ ਚੈਕਿੰਗ ਕਰਨ ਤਾਂ ਜੋ ਉਨ੍ਹਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ‘ਤੇ ਨਜ਼ਰ ਰੱਖੀ ਜਾ ਸਕੇ।“

ਇਹ ਵੀ ਪੜ੍ਹੋ- ਕਾਂਗਰਸੀ ਨੇਤਾਵਾਂ 'ਚ ਛਿੜੀ ਚਰਚਾ, ਜੇ 2022 ’ਚ ਚੰਨੀ ਹੋਣਗੇ CM ਦਾ ਚਿਹਰਾ ਤਾਂ ਸਿੱਧੂ ਕੀ ਕਰਨਗੇ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪ੍ਰਸ਼ਾਸਕੀ ਸਕੱਤਰਾਂ/ਵਿਭਾਗ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਦਫਤਰਾਂ ਵਿੱਚ ਗਤੀਵਿਧੀਆਂ/ਰਿਕਾਰਡਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।    

Bharat Thapa

This news is Content Editor Bharat Thapa