ਕੇਜਰੀਵਾਲ ਦਾ ਘਰ ਘੇਰਨ ਦੀ ਬਜਾਏ CM ਚੰਨੀ ਦੀ ਕੋਠੀ ਘੇਰਨ ਸਿੱਧੂ : ਕੁੰਵਰ ਵਿਜੇ ਪ੍ਰਤਾਪ (ਵੀਡੀਓ)

Sunday, Dec 05, 2021 - 09:49 PM (IST)

ਕੇਜਰੀਵਾਲ ਦਾ ਘਰ ਘੇਰਨ ਦੀ ਬਜਾਏ CM ਚੰਨੀ ਦੀ ਕੋਠੀ ਘੇਰਨ ਸਿੱਧੂ : ਕੁੰਵਰ ਵਿਜੇ ਪ੍ਰਤਾਪ (ਵੀਡੀਓ)

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਮੇਤ ਭਾਜਪਾ ਤੇ ਅਕਾਲੀ ਦਲ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਲੋਕਾਂ ਨੇ ਇਨ੍ਹਾਂ ਪਾਰਟੀਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਵੰਡ-ਪਾਊ ਸਾਜ਼ਿਸ਼ਾਂ ਨੂੰ ਹੱਲਾਸ਼ੇਰੀ ਦੇਣ ਲਈ ਭਾਜਪਾ ਨੇ ਕੈਪਟਨ ਤੇ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭੇ : CM ਚੰਨੀ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੇਜਰੀਵਾਲ ਦਾ ਘਰ ਘੇਰਨ ਦੀ ਬਜਾਏ ਮੁੱਖ ਮੰਤਰੀ ਚੰਨੀ ਦੀ ਕੋਠੀ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ ਕਿਉਂਕਿ ਸਿੱਧੂ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਨਸ਼ਿਆਂ ’ਤੇ ਇਨਸਾਫ ਨਾ ਮਿਲਿਆ ਤਾਂ ਉਹ ਮਰਨ ਵਰਤ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਸ਼ਰੇਆਮ ਬਾਹਰ ਘੁੰਮ ਰਹੇ ਹਨ ਅਤੇ ਸਿੱਧੂ ’ਤੇ ਹਾਵੀ ਹਨ। ਉਨ੍ਹਾਂ ਦੀ ਇਕ ਵੀ ਚੱਲ ਨਹੀਂ ਰਹੀ, ਇਸ ਲਈ ਉਹ ਦਿੱਲੀ ਵੱਲ ਕੇਜਰੀਵਾਲ ਦਾ ਘਿਰਾਓ ਕਰਨ ਨੂੰ ਚਲੇ ਗਏ ਹਨ ਕਿ ਸ਼ਾਇਦ ਇਥੇ ਹੀ ਕੋਈ ਗੱਲ ਬਣ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਹ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਪੰਜਾਬ ਦੀ ਜਨਤਾ ਇਸ ਵਾਰ ਗੁੰਮਰਾਹ ਨਹੀਂ ਹੋਵੇਗੀ।  ਇਹ ਵੀ ਪੜ੍ਹੋ : ਬੈਂਕਾਂ ਦੇ ਨਿੱਜੀਕਰਨ ਖ਼ਿਲਾਫ ਦੇਸ਼ ਪੱਧਰੀ ਸਾਂਝੇ ਅੰਦੋਲਨ ਦੀ ਹੈ ਜ਼ਰੂਰਤ : ਰਾਕੇਸ਼ ਟਿਕੈਤ

ਉਨ੍ਹਾਂ ਕਿਹਾ ਕਿ ਜਨਤਾ ਕਾਂਗਰਸ ਪਾਰਟੀ ਨੂੰ ਨਕਾਰ ਚੁੱਕੀ ਹੈ, ਇਸੇ ਲਈ ਹੀ ਕਾਂਗਰਸ ਹਾਈਕਮਾਂਡ ਨੂੰ ਕੈਪਟਨ ਨੂੰ ਬਦਲ ਕੇ ਨਵੇਂ ਕੈਪਟਨ ਚਰਨਜੀਤ ਸਿੰਘ ਚੰਨੀ ਨੂੰ ਲਗਾਉਣਾ ਪਿਆ ਪਰ ਚੰਨੀ ਨੇ ਵੀ ਸਿਰਫ ਐਲਾਨਾਂ ਦੀ ਹੀ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਨੀ ਦਾ ਪਹਿਰਾਵਾ ਵੀ ਕਿਸੇ ਰਾਜਾਸ਼ਾਹੀ ਤੋਂ ਘੱਟ ਨਹੀਂ। ਚੰਨੀ ’ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਸਾਢੇ 4 ਸਾਲ ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਬਤੌਰ ਕੈਬਨਿਟ ਮੰਤਰੀ ਰਹੇ ਹਨ ਤੇ ਰੋਜ਼ਗਾਰ ਯੋਜਨਾ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਇਨ੍ਹਾਂ ਦੇ ਕੋਲ ਹੀ ਸੀ ਪਰ ਪੰਜਾਬ ’ਚ ਰੋਜਗਾਰ ਦਾ ਕੀ ਹਾਲ ਹੈ, ਇਹ ਕਿਸੇ ਕੋਲੋਂ ਲੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮੇਤ ਭਾਜਪਾ ਅਤੇ ਅਕਾਲੀ ਦਲ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਲੋਕਾਂ ਨੇ ਇਨ੍ਹਾਂ ਪਾਰਟੀਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰ ਕੇ ਦੱਸੋ


author

Bharat Thapa

Content Editor

Related News