ਮਜੀਠੀਆ ’ਤੇ ਦਰਜ FIR ਮਗਰੋਂ CM ਚੰਨੀ ਦਾ ਟਵੀਟ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

Tuesday, Dec 21, 2021 - 06:33 PM (IST)

ਮਜੀਠੀਆ ’ਤੇ ਦਰਜ FIR ਮਗਰੋਂ CM ਚੰਨੀ ਦਾ ਟਵੀਟ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਦਰਜ ਐੱਫ. ਆਈ. ਆਰ. ਨੂੰ ਲੈ ਕੇ ਟਵੀਟ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਫੈਲਾਉਣ ਵਾਲਿਆਂ ਖ਼ਿਲਾਫ ਕਾਰਵਾਈ ਕਰਨ ਤੇ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਸ ਵੱਡੀ ਲੜਾਈ ਵਿਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। 

PunjabKesari

ਇਹ ਵੀ ਪੜ੍ਹੋ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਦੀ ਮੌਤ

ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦਿਆਂ ਲਿਖਿਆ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਜ਼ਿੰਦਗੀਆਂ ਗਲ਼ ਗਈਆਂ। ਉਨ੍ਹਾਂ ਲਿਖਿਆ ਕਿ ਕਈ ਪਰਿਵਾਰ ਨਸ਼ਿਆਂ ਨਾਲ ਬਰਬਾਦ ਹੋ ਗਏ। ਗੁਰੂਆਂ, ਪੀਰਾਂ, ਫਕੀਰਾਂ ਦੀ ਧਰਤੀ ਪੰਜਾਬ, ਜਿਸ ਵਿਚ ਨਸ਼ੇ ਫੈਲਾਏ ਗਏ, ਅੱਜ ਉਨ੍ਹਾਂ ਮਾਵਾਂ, ਨੌਜਵਾਨਾਂ, ਪਰਿਵਾਰਾਂ ਤੇ ਪੰਜਾਬ ਨੂੰ ਬਰਬਾਦੀ ਦੇ ਰਾਹ ’ਤੇ ਤੋਰਨ ਵਾਲਿਆਂ ਖ਼ਿਲਾਫ ਕਾਂਗਰਸ ਸਰਕਾਰ ਨੇ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਤਿਆਰ ਹੋਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ ਰਿਪੋਰਟ ’ਤੇ ਬਿਕਰਮ ਮਜੀਠੀਆ ਖ਼ਿਲਾਫ ਐੱਫ. ਆਈ. ਆਰ. ਕ੍ਰਾਈਮ ਬ੍ਰਾਂਚ ਮੋਹਾਲੀ ’ਚ ਦਰਜ ਕੀਤੀ ਗਈ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ 


author

Manoj

Content Editor

Related News